Sunday, April 12, 2026

ਉਪਕਾਰ ਸਿੰਘ ਸੰਧੂ ਨੂੰ ਆਪ ਨੇ ਅੰਮ੍ਰਿਤਸਰ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ

ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ ਸੱਗੂ) – ਕੁੱਝ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਅਕਾਲੀ ਜਥਾ ਸ਼ਹਿਰੀ ਦੇ ਸਾਬਕਾ ਪ੍ਰਧਾਨ

Upkar Singh Sandhu

ਉਪਕਾਰ ਸਿੰਘ ਸੰਧੂ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਵਲੋਂ ਉਮੀਦਵਾਰ ਐਲਾਨੇ ਗਏ ਹਨ। ਉਪਕਾਰ ਸਿੰਘ ਸੰਧੂ ਨੇ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਾਂਡ ਵਿੱਚ ਗੁਰਬਾਣੀ ਦਾ ਜਾਪ ਕਰ ਰਹੀਆਂ ਸੰਗਤਾਂ `ਤੇ ਚਲਾਈ ਗਈ ਗੋਲੀ ਦੇ ਰੋਸ ਵਜੋਂ ਅਕਾਲੀ ਜਥਾ ਅੰਮ੍ਰਿਤਸਰ ਸ਼ਹਿਰੀ ਦੇ ਅਹੁੱਦੇ ਤੋਂ ਅਸਤੀਫਾ ਦੇ ਦਿਤਾ ਸੀ ਅਤੇ ਹਲਕਾ ਦੱਖਣੀ ਤੋਂ ਅਕਾਲੀ ਦਲ ਦਲ ਨੂੰ ਅਲਵਿਦਾ ਕਹਿਣ ਵਾਲੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨਾਲ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਪਰ ਬਦਲੇ ਘਟਨਾਕ੍ਰਮ ਦੇ ਮੱਦੇਨਜ਼ਰ ਦੋ ਦਿਨ ਪਹਿਲਾਂ ਹੀ ਆਪ ਸੰਯੋਜਕ ਅਰਵਿੰਦ ਕੇਜਰੀਵਾਲ ਦੀ ਹਾਜਰੀ ਵਿਚ ਆਮ ਆਦਮੀ ਪਾਰਟੀ `ਚ ਸ਼ਾਮਲ ਹੋਏ ਸਨ।
ਜਿਕਰਯੋਗ ਹੈ ਕਿ ਅੰਮ੍ਰਿਤਸਰ ਲੋਕ ਸਭਾ ਜ਼ਿਮਨੀ ਚੋਣ ਉਸ ਸੀਟ `ਤੇ ਹੋ ਰਹੀ ਹੈ ਜੋ ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫਾ ਦੇਣ ਨਾਲ ਖਾਲੀ ਹੋਈ ਸੀ।ਇਸ ਸੀਟ ਤੋਂ ਸਭ ਤੋਂ ਪਹਿਲਾਂ ਭਾਜਪਾ ਰਜਿੰਦਰ ਮੋਹਨ ਸਿੰਘ ਛੀਨਾ ਅਤੇ ਕਾਂਗਰਸ ਗੁਰਜੀਤ ਸਿੰਘ ਅੋਜਲਾ ਨੂੰ ਉਮੀਦਵਾਰ ਐਲਾਨ ਚੁੱਕੀ ਹੈ।ਬੇਸ਼ੱਕ ਤਿੰਨਾਂ ਪਾਰਟੀਆ ਵਲੋਂ ਐਲਾਨੇ ਉਮੀਦਵਾਰ ਲੋਕ ਸਭਾ ਚੋਣਾਂ ਲਈ ਨਵੇਂ ਖਿਡਾਰੀ ਹਨ, ਪਰ ਰਜਿੰਦਰ ਮੋਹਨ ਸਿੰਘ ਛੀਨਾ ਇਸ ਤੋਂ ਪਹਿਲਾਂ ਹਲਕਾ ਪੱਛਮੀ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਹਨ, ਜਿਥੋਂ ਉਹ ਸਭ ਤੋਂ ਵੱਧ ਵੋਟਾਂ ਲੈਣ ਦੇ ਬਾਵਜ਼ੂਦ ਵੀ ਹਾਰ ਗਏ ਸਨ।ਸਿਆਸੀ ਮਾਹਿਰਾਂ ਅਨੁਸਾਰ ਅੰਮ੍ਰਿਤਸਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਸਖਤ ਮੁਕਾਬਲਾ ਹੋਣ ਦੀ ਸੰਭਾਵਨਾ ਹੈ।

Check Also

ਚੇਅਰਮੈਨ ਰਿੰਟੂ ਨੇ ਉਤਰੀ ਵਿਧਾਨ ਸਭਾ ਹਲਕੇ ‘ਚ ਵਿਕਾਸ ਕਾਰਜ਼ਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕੇ ਅੰਮ੍ਰਿਤਸਰ ਉੱਤਰੀ ਦੇ ਆਮ ਆਦਮੀ ਪਾਰਟੀ …

Leave a Reply