Thursday, February 26, 2026

ਬੀਬਾ ਹਰਸਿਮਰਤ ਨੇ ਮਜੀਠੀਆ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਚੌਂਕ ਮਹਿਤਾ, 15 ਜਨਵਰੀ (ਜੋਗਿੰਦਰ ਸਿੰਘ ਮਾਣਾ) – ਹਲਕਾ ਮਜੀਠਾ ਦੇ ਵੱਖ ਵੱਖ ਪਿੰਡਾਂ ‘ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ. ਬਿਕਰਮ ਸਿੰਘ ਮਜੀਠੀਆ ਦੇ ਹੱਕ ‘ਚ ਚੋਣ ਪ੍ਰਚਾਰ ਕਰਦੇ ਹੋਏ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਪਿੰਡ ਚੰਨਣਕੇ ਵਿਖੇ ਭਰਵੀਂ ਚੋਣ ਮੀਟਿੰਗ ਨੂੰ ਸੰਬੋਧਨ ਕਰਨ ਲਈ ਉਚੇਚੇ ਤੌਰ ਤੇ ਪੁੱਜੇ[

PPN15010201710

ਬੀਬੀ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਪੰਜਾਬ ਦੇ ਲੋਕ ਹਿੱਤਾਂ ਦੀ ਪਹਿਰੇਦਾਰੀ ਕੀਤੀ ਹੈ, ਪੱਛੜ੍ਹੇ ਅਤੇ ਗਰੀਬ ਵਰਗ ਦੇ ਲੋਕਾਂ ਨੂੰ ਬੇ-ਸ਼ੁਮਾਰ ਸਹੂਲਤਾਂ ਨਾਲ ਨਿਵਾਜਿਆ ਹੈ, ਪੰਜਾਬ ਦੇ ਲੋਕ ਬੀਤੇ 10 ਸਾਲਾ ਦੌਰਾਨ ਹੋਏ ਵਿਕਾਸ ਤੋ ਸੰਤੁਸ਼ਟ ਹਨ, ਉਨਾ੍ਹਂ ਕਾਂਗਰਸ ਪਾਰਟੀ ਨੂੰ ਲੰਬੇ ਹੱਥੀ ਲੈਂਦੇ ਕਿਹਾ ਕਿ ਕਾਂਗਰਸ ਕਦੇ ਵੀ ਪੰਜਾਬੀਅਤ ਦਾ ਭਲਾ ਨਹੀ ਕਰ ਸਕਦੀ, ਉਨਾ੍ਹਂ ਕਿਹਾ ਕਿ ਲੋਕਾਂ ਦੇੇ ਭਰਵੇ ਹੂੰਗਾਰੇ ਤੋਂ ਤੈਅ ਹੋ ਚੁੱਕਾ ਹੈ ਕਿ ਪੰਜਾਬ ‘ਚ ਤੀਜੀ ਵਾਰ ਸ਼੍ਰੋਮਣੀ ਅਕਾਲੀ ਦਲ ਦੀ ਹੀ ਸਰਕਾਰ ਬਣੇਗੀ, ਵੱਡੀ ਗਿਣਤੀ ‘ਚ ਇਕੱਤਰ ਹੋਏ ਲੋਕਾਂ ਜੋਸ਼ੀਲੇ ਜੈਕਾਰਿਆਂ ‘ਚ ਬੀਬੀ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਚੱਟਾਨ ਵਾਂਗ ਖੜ੍ਹੇ ਹੋਣ ਦਾ ਭਰੋਸਾ ਦਿੱਤਾ।
ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ ਨੇ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਸਨਮਾਨਿਤ ਕਰਨ ਤੇ ਧੰਨਵਾਦ ਕੀਤਾ।ਸਟੇਜ ਸੈਕਟਰੀ ਦੀ ਸੇਵਾ ਬਾਖੂਬੀ ਨਿਭਾਈ।ਇਸ ਸਮੇ ਚੇਅਰਮੈਨ ਸੁਖਵਿੰਦਰ ਸਿੰਘ ਗੋਲਡੀ, ਚੇਅਰਮੈਨ ਗੁਰਜਿੰਦਰ ਸਿੰਘ ਢਪੱਈ, ਉਪ ਚੇਅਰਮੈਨ ਮਾਰਕੀਟ ਕਮੇਟੀ ਮਹਿਤਾ ਸਰਵਣ ਸਿੰਘ ਰਾਮਦਿਵਾਲੀ, ਯੂਥ ਸਕੱਤਰ ਅਮਰਪਾਲ ਸਿੰਘ ਪਾਲੀ, ਯੂਥ ਸਕੱਤਰ ਕੁਲਵਿੰਦਰ ਸਿੰ੍ਹਘ ਮਿੱਠਾ, ਸਰਪੰਚ ਮੇਜਰ ਸਿੰਘ ਸਹੋਤਾ, ਸਰਪੰਚ ਸਰਿੰਦਰ ਸਿੰਘ ਅਰਜਨਮਾਂਗਾ, ਸਰਪੰਚ ਮੇਜਰ ਸਿੰਘ ਨਵਾਂ ਚੰਨਣਕੇ, ਮਾਸਟਰ ਦਵਿੰਦਰ ਸਿੰਘ, ਸਰਪੰਚ ਗੁਰਨਾਮ ਸਿੰਘ, ਚੇਅਰਮੈਨ ਬਲਵਿੰਦਰ ਸਿੰਘ, ਸਾਬਕਾ ਸਰਪੰਚ ਦਵਿੰਦਰ ਸਿੰਘ, ਸਾਬਕਾ ਸਰਪੰਚ ਕਸ਼ਮੀਰ ਸਿੰਘ, ਨਵਨੀਤ ਸਿੰਘ, ਪ੍ਰਧਾਨ ਅਜਮੇਰ ਸਿੰਘ, ਕੁਲਵੰਤ ਸਿੰਘ, ਬਲਬੀਰ ਸਿੰਘ, ਗੁਲਾਬ ਸਿੰਘ ਤੋ ਇਲਾਵਾ ਵੱਡੀ ਗਿੱਣਤੀ ਵਿਚ ਵਰਕਰ ਹਾਜਰ ਸਨ।

Check Also

ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …

Leave a Reply