ਫਾਜ਼ਿਲਕਾ, 15 ਜਨਵਰੀ (ਵਿਨੀਤ ਅਰੋੜਾ) – ਦਫਤਰ ਸਿਵਲ ਸਰਜਨ ਫਾਜ਼ਿਲਕਾ ਵੱਲੋ ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਦੀ ਅਗਵਾਈ ਵਿਚ ਡੀਏਵੀ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਵਿਚ ਲੋਹੜੀ ਦਾ ਤਿਉਹਾਰ ‘ਧੀਆਂ ਦੀ ਲੋਹੜੀ‘ ਦੇ ਰੂਪ ਵਿਚ ਮਨਾਇਆ ਗਿਆ ਹਾਜ਼ਰੀਨ ਨੂੰ ਸੰਬੋਧਿਤ ਕਰਦੇ ਹੋਏ ਡਾ. ਸੁਰਿੰਦਰ ਕੁਮਾਰ ਨੇ ਕਿਹਾ ਕਿ ਅੱਜ ਧੀਆਂ ਕਿਸੇ ਗੱਲੋਂ ਵੀ ਪਿੱਛੇ ਨਹੀਂ ਹਨ।ਜ਼ਰੂਰਤ ਹੈ ਤਾਂ ਉਨ੍ਹਾਂ ਨੂੰ ਪੂਰਾ ਸਤਿਕਾਰ ਪਿਆਰ ਅਤੇ ਅੱਗੇ ਵੱਧਣ ਦਾ ਮੌਕਾ ਦੇਣ ਦੀ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰੀ ਹਸਪਤਾਲ ਵਿਚ 5 ਸਾਲ ਤੱਕ ਦੀਆ ਲੜਕੀਆਂ ਦਾ ਇਲਾਜ਼ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ।ਦਿਨੇਸ਼ ਸ਼ਰਮਾ ਪ੍ਰਿੰਸੀਪਲ ਐਸ.ਡੀ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਨੇ ਕਿਹਾ ਕਿ ਅੱਜ ਜ਼ਰੂਰਤ ਹੈ ਬੇਟੀਆਂਂ ਨੂੰ ਸਿਖਿਅਤ ਕਰਨ ਦੀ ਤਾਂ ਜੋ ਉਹ ਆਪਣੇ ਪੈਰਾਂ ਤੇ ਖੜੀਆਂ ਹੋ ਕੇ ਸਮਾਜ ਨੂੰ ਨਵੀਂ ਸੇਧ ਦੇ ਸਕਣ।ਇਸ ਮੌਕੇ ਭਾਰਤ ਵਿਕਾਸ ਪਰਿਸ਼ਦ ਦੇ ਰਮੇਸ਼ ਚੁਚਰਾ, ਸਤਪਾਲ ਮੋਹਲਾ ਵਿਸ਼ੇਸ਼ ਰੂਪ ਨਾਲ ਸ਼ਾਮਲ ਹੋਏ ਅਤੇ ਲੜਕੀਆਂ ਨੂੰ ਸਨਮਾਨਿਤ ਕੀਤਾ ਗਿਆ।ਸਿਹਤ ਵਿਭਾਗ ਵੱਲੋਂ ਅਨਿਲ ਧਾਮੂ ਜ਼ਿਲਾ ਮਾਸ ਮੀਡਿਆ ਅਫਸਰ, ਡਾ. ਸੀ.ਐਮ ਕਟਾਰੀਆ, ਸੁਖਵਿੰਦਰ ਕੌਰ, ਦਿਵੇਸ਼ ਕੁਮਾਰ, ਸੁਰਿੰਦਰ ਕੁਮਾਰ ਸ਼ਾਮਲ ਸਨ।ਸਕੂਲ ਪ੍ਰਿੰਸੀਪਲ ਪ੍ਰਦੀਪ ਅਰੋੜਾ ਨੇ ਅਪਨਾ ਸਹਿਯੋਗ ਦਿੰਦੇ ਹੋਏ ਕਿਹਾ ਕਿ ਜੇ ਅਸੀਂ ਆਪਣਾ ਭਵਿੱਖ ਬਚਾਉਣਾ ਹੈ ਤਾਂ ਧੀਆਂ ਨੂੰ ਪੜ੍ਹਾਉਣਾ ਬਹੁਤ ਜ਼ਰੂਰੀ ਹੈ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media