ਫਾਜ਼ਿਲਕਾ, 15 ਜਨਵਰੀ (ਵਿਨੀਤ ਅਰੋੜਾ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਹਾਇਕ ਕਮਿਸ਼ਨਰ ਸ਼੍ਰੀ ਜਗਦੀਪ ਸਹਿਗਲ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤ ਮਿਲਣ ’ਤੇ ਪਿੰਡ ਜੌੜਕੀ ਅੰਧੇਵਾਲੀ ਵਿਖੇ ਕਰਿਆਨੇ ਦੀਆਂ ਦੁਕਾਨਾਂ ’ਤੇ ਛਾਪੇਮਾਰੀ ਕੀਤੀ ਗਈ। ਸ਼੍ਰੀ ਸਹਿਗਲ ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਚੈਕਿੰਗ ਕਰਨ ’ਤੇ ਪਾਇਆ ਗਿਆ ਕਿ ਪਿੰਡ ਦੀ ਇਕ ਕਰਿਆਨੇ ਦੀ ਦੁਕਾਨ ’ਤੇ ਨਜ਼ਾਇਜ ਤੌਰ ’ਤੇ ਰੱਖੀ ਹੋਏ ਖਾਸਾ ਸੰਤਰਾ ਮਾਰਕਾ ਦੀਆਂ 7 ਬੋਤਲਾਂ ਬਰਾਮਦ ਕੀਤੀਆਂ ਗਈਆਂ। ਕਰਿਆਨੇੋ ਦੀ ਦੁਕਾਨ ਚਲਾਉਣ ਵਾਲੇ ਕਥਿਤ ਦੋਸ਼ੀ ਦੀ ਪਹਿਚਾਣ ਸ਼ੇਰ ਸਿੰਘ ਦੇ ਰੂਪ ਵਿਚ ਹੋਈ।ਮੌਕੇ ’ਤੇ ਹੀ ਫਲਾਇੰਗ ਸੁਕੈਅਡ ਟੀਮ ਨੂੰ ਉਨ੍ਹਾਂ ਕਥਿਤ ਦੋਸ਼ੀ ਵਿਰੁੱਧ ਕਾਰਵਾਈ ਅਮਲ ਵਿਚ ਲਿਆਉਣ ਦੇ ਨਿਰਦੇਸ਼ ਦਿੱਤੇ। ਜਿਸ ’ਤੇ ਟੀਮ ਵੱਲੋਂ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਅਗਲੇਰੀ ਲੋੜੀਂਦੀ ਕਾਰਵਾਈ ਸ਼ੁਰੂ ਕਰ ਦਿੱਤੀ।ਇਸ ਦੌਰਾਨ ਕਥਿਤ ਦੋਸ਼ੀ ਨੇ ਮੰਨਿਆ ਕਿ ਸ਼ਰਾਬ ਦੇ ਠੇਕੇਦਾਰ ਵੱਲੋਂ ਉਨ੍ਹਾਂ ਨੂੰ ਇਹ ਸ਼ਰਾਬ ਵਿਕਣ ਲਈ ਸਪਲਾਈ ਕੀਤੀ ਜਾਂਦੀ ਹੈ। ਸ਼੍ਰੀ ਸਹਿਗਲ ਨੇ ਇਸ ਮੌਕੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਿਨ੍ਹਾਂ ਕਿਸੇ ਡਰ, ਭੈਅ ਅਤੇ ਲਾਲਚ ਦੇ ਨਿਰਪੱਖ ਤੌਰ ਤੇ ਚੋਣਾਂ ਵਿਚ ਆਪਣੀ ਵੋਟ ਦਾ ਇਸਤੇਮਾਲ ਕਰਨ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media