Thursday, August 6, 2026

ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਵੱਡੀ ਗਿਣਤੀ ਵਿਚ ਪਿੰਡਾਂ ਦਾ ਕੀਤਾ ਦੋਰਾ

PPN15010201719ਫਾਜ਼ਿਲਕਾ, 15 ਜਨਵਰੀ (ਵਿਨੀਤ ਅਰੋੜਾ) – ਦੇਸ਼ ਵਿਚ ਕਾਂਗਰਸ ਪਾਰਟੀ ਨੇ ਸਭ ਤੋਂ ਪਹਿਲਾਂ ਰਾਜ ਕੀਤਾ, ਪਰ ਕਾਂਗਸ ਨਾ ਤਾਂ ਪਿੰਡਾਂ ਅਤੇ ਸ਼ਹਿਰਾਂ ਦਾ ਵਿਕਾਸ ਕਰਵਾ ਸਕੀ ਅਤੇ ਨਾ ਹੀ ਗਰੀਬ ਅਤੇ ਜ਼ਰੂਰਤਮੰਦ ਲੋਕਾਂ ਦੇ ਲਈ ਕਲਿਆਣਕਾਰੀ ਯੋਜਨਾਵਾਂ ਸ਼ੁਰੂ ਕਰ ਸਕੀ। ਜਿਸ ਕਾਰਨ ਅੱਜ ਕਾਂਗਰਸ ਪਾਰਟੀ ਖੇਰੂ ਖੇਰੂ ਹੋ ਗਈ ਹੈ। ਇਹ ਵਿਚਾਰ ਪੰਜਾਬ ਦੇ ਸਿਹਤ ਮੰਤਰੀ ਅਤੇ ਫਾਜ਼ਿਲਕਾ ਦੇ ਵਿਧਾਇਕ ਸੁਰਜੀਤ ਕੁਮਾਰ ਜਿਆਣੀ ਨੇ ਫਾਜ਼ਿਲਕਾ ਵਿਧਾਨਸਭਾ ਹਲਕੇ ਦੇ ਪਿੰਡ ਝੋਕ ਡਿੱਪੂਲਾਨਾ, ਓਝਾਂ ਵਾਲੀ, ਸੰਤ ਖੀਵਾ ਪੁਰ, ਨਿਓਲਾ, ਗੁਲਾਮ ਰਸੂਲ, ਢਾਣੀ ਮੋਹਨਾ ਰਾਮ, ਬਹਿਕ ਖਾਸ, ਆਹਲਾਂ ਬੋਦਲਾ ਵਿਚ ਨੁਕੜ ਸਭਾਵਾਂ ਨੂੰ ਸੰਬੋਧਤ ਕਰਦਿਆਂ ਪ੍ਰਗਟ ਕੀਤੇ। ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਪੈਰਾਸ਼ੂਟ ਉਮੀਦਵਾਰ ਉਤਾਰਿਆ ਹੈ। ਜਿਸ ਨੂੰ ਫਾਜ਼ਿਲਕਾ ਦੇ ਵੋਟਰ ਪਸੰਦ ਨਹੀਂ ਕਰਨਗੇ।  ਆਮ ਆਦਮੀ ਪਾਰਟੀ ਤੇ ਵਰਦੇ ਹੋਏ ਮੰਤਰੀ ਜਿਆਣੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਦਿੱਲੀ ਵਿਚ ਸਰਕਾਰ ਹੈ। ਉਹ ਦਿੱਲੀ ਵਿਚ ਵਿਕਾਸ ਨਹੀਂ ਕਰਵਾ ਸਕੀ, ਹੁਣ ਪੰਜਾਬ ਦਾ ਵਿਕਾਸ ਕੀ ਕਰਵਾਏਗੀ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬੀਆਂ ਨਾਲ ਝੂਠੇ ਵਾਅਦੇ ਕਰਕੇ ਗੁਮਰਾਹ ਕਰਨ ਵਿਚ ਲੱਗੀ ਹੋਈ ਹੈ।ਪਰ ਪੰਜਾਬ ਦੇ ਲੋਕਾਂ ਨੂੰ ਵਿਕਾਸ ਪਸੰਦ ਹੈ। ਜਿਸ ਕਾਰਨ ਉਹ ਆਮ ਆਦਮੀ ਪਾਰਟੀ ਦੇ ਲਾਰਿਆਂ ਵਿਚ ਨਹੀਂ ਆਉਣਗੇ। ਜਿਆਣੀ ਨੇ ਕਿਹਾ ਕਿ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਨੇ ਜਿੱਕੇ ਲੋਕਾਂ ਦੇ ਲਈ ਕਈ ਕਲਿਆਣਕਾਰੀ ਯੋਜਨਾਵਾਂ ਸ਼ੁਰੂ ਕਰਕੇ ਲੋਕਾਂ ਨੂੰ ਲਾਭ ਦਿੱਤਾ ਹੈ। ਉੱਥੇ ਫਾਜ਼ਿਲਕਾ ਹਲਕੇ ਵਿਚ ਸਭ ਤੋਂ ਵੱਧ ਵਿਕਾਸ ਕਰਵਾਕੇ ਇੱਕ ਮਿਸਾਲ  ਪੈਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਪਾਜਪਾ ਸਰਕਾਰ ਦੇ ਕਾਰਜਕਾਲ ਵਿਚ ਹੀ ਫਾਜ਼ਿਲਕਾ ਨੂੰ ਜ਼ਿਲ੍ਹਾ ਬਣਾਇਆ ਗਿਆ। ਇਸ ਤੋਂ ਇਲਾਵਾ ਸ਼ਹਿਰ ਤੋਂ ਲੈਕੇ ਭਾਰਤ ਪਾਕਿਸਤਾਨ ਦੀ ਸਰਹੱਦ ਤੱਕ ਵਸੇ ਹਰ ਪਿੰਡ ਵਿਚ ਵਿਕਾਸ ਕੰਮ ਕਰਵਾਏ ਗਏ। ਜਿਸ ਕਾਰਨ ਲੋਕ ਅਕਾਲੀ ਭਾਜਪਾ ਸਰਕਾਰ ਦੀ ਸ਼ਲਾਘਾ ਕਰ ਰਹੇ ਹਨ। ਉਨ੍ਹਾਂ ਨੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿਚ ਤੀਵਾਰ ਅਕਾਲੀ ਭਾਜਪਾ ਸਰਕਾਰ ਲਿਆਉਣ ਤਾਕਿ ਪੰਜਾਬ ਵਿਚ ਵਿਕਾਸ ਦੀ ਰਫ਼ਤਾਰ ਲਗਾਤਾਰ ਜਾਰੀ ਰਹੇ। ਇਸ ਮੌਕੇ ਵੱਖ ਵੱਖ ਪਿੰਡਾਂ ਦੇ ਪੰਚ, ਸਰਪੰਚ, ਨੰਬਰਦਾਰਾਂ ਤੋਂ ਇਲਾਵਾ ਪਿੰਡਾਂ ਦੇ ਲੋਕ ਹਾਜ਼ਰ ਸਨ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …

Leave a Reply