ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ ਸੱਗੂ) – ਸਥਾਨਕ ਡੀ. ਏ. ਵੀ ਇੰਟਰਨੈਸ਼ਨਲ ਸਕੂਲ ਵਿਖੇ ਲੋਹੜੀ ਦਾ ਪਾਵਨ ਤਿਓਹਾਰ ਧੂਮ-ਧਾਮ ਨਾਲ ਮਨਾਇਆ ਗਿਆ।ਇਸ ਸਮੇਂ ਪੇਸ਼ ਕੀਤੇ ਗਏ ਸਭਿਆਚਾਰਕ ਤੇ ਰੰਗਾਰੰਗ ਪ੍ਰੋਗਰਾਮ ਦੌਰਾਨ ਬੱਚਿਆਂ ਨੇ ਪੰਜਾਬੀ ਗੀਤਾਂ ਤੋਂ ਇਲਾਵਾ ਗਿੱਧੇ ਤੇ ਭੰਗੜੇ ਦਅਿਾਂ ਧਮਾਲਾਂ ਪਾਈਆਂ।ਪ੍ਰਿੰਸੀਪਲ ਅੰਜਨਾ ਗੁਪਤਾ ਨੇ ਵਿਦਿਆਰਥੀਆਂ, ਅਧਿਆਪਕਾਂ ਤੇ ਸਮੂਹ ਸਟਾਫ ਨੂੰ ਲੋਹੜੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।ਉਨਾਂ ਕਿਹਾ ਕਿ ਲੋਹੜੀ ਦਾ ਤਿਓਹਾਰ ਭਾਰਤੀ ਸੰਸਕ੍ਰਿਤੀ ਦਾ ਮਹੱਤਵਪੂਰਨ ਅੰਗ ਹੈ।ਪੋਹ ਮਹੀਨੇ ਦੀ ਕੰਬਾ ਦੇਣ ਵਾਲੀ ਸਰਦੀ ਤੋਂ ਬਾਅਦ ਮਾਘ ਦੇ ਮਹੀਨੇ ਪ੍ਰਵੇਸ਼ ਕਰਨ `ਤੇ ਧਰਤੀ ਦੇ ਪ੍ਰਾਣੀਆਂ ਨੂੰ ਸਰਦੀ ਤੋਂ ਕੁੱਝ ਰਾਹਤ ਮਿਲਦੀ ਹੈ। ਮੈਡਮ ਅੰਜਨਾ ਨੇ ਕਿਹਾ ਕਿ ਲੋਹੜੀ ਮੌਕੇ ਰਲ ਮਿਲਕੇ ਖੁਸ਼ੀਆਂ ਸਾਂਝੀਆਂ ਕੀਤੀਆਂ ਜਾਂਦੀਆਂ ਹਨ, ਜਿਸ ਨਾਲ ਪ੍ਰੇਮ ਕੀ ਭਾਵਨਾ ਵਧਦੀ ਹੈ ।
ਪ੍ਰਿੰਸੀਪਲ ਅੰਜਨਾ ਗੁਪਤਾ ਨੇ ਵਿਦਿਆਰਥੀਆਂ ਨੂੰ ਚਾੲਨੀਜ ਡੋਰ ਤੋਂ ਹਮੇਸ਼ਾਂ ਦੂਰ ਰਹਿਣ ਲਈ ਪੇਰਿਤ ਕੀਤਾ ਤਾਂ ਜੋ ਇਸ ਖੂਨੀ ਡੋਰ ਤੋਂ ਵਾਪਰਣ ਵਾਲੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।ਇਸ ਸਮੇਂ ਦੁੱਲਾ ਭੱਟੀ ਗੀਤ ਨਾਲ ਵਿਹੜਾ ਗੂੰਜ਼ ਉਠਿਆ ਅਤੇ ਲੋਹੜੀ ਦੀ ਪਵਿਤਰ ਅਗਨੀ ਵੀ ਜਲਾਈ ਗਈ।ਵਿਦਿਆਰਥੀਆਂ ਨੇ ਪਤੰਗਬਾਜ਼ੀ ਦਾ ਵੀ ਅਨੰਦ ਮਾਣਿਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media