Wednesday, June 24, 2026

ਭਾਜਪਾ ਉਮੀਦਵਾਰ ਛੀਨਾ ਬਿਕਰਮ ਮਜੀਠੀਆ ਦਾ ਮੁੰਸ਼ੀ – ਗੁਰਜੀਤ ਔਜਲਾ

ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ)- ਲ਼ੋਕ ਸਭਾ ਹਲਕਾ ਅੰਮਿ੍ਰਤਸਰ ਤੋਂ ਕਾਂਗਰਸ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਭਾਜਪਾ ਉਮੀਦਵਾਰ ਰਜਿੰਦਰ ਮੋਹਨ ਸਿੰਘ ਛੀਨਾ ਨੂੰ ਬਿਕਰਮ ਸਿੰਘ ਮਜੀਠੀਆ ਦਾ ਮੁੰਸ਼ੀ ਕਰਾਰ ਦਿੰਦੇ ਹੋਏ ਕਿਹਾ ਕਿ ਛੀਨਾ ਅਕਾਲੀਆਂ ਦੇ ਹੱਥਾਂ ਦੀ ਕਠਪੁਤਲੀ ਹੈ।ਗੁਰਜੀਤ ਸਿੰਘ ਔਜਲਾ ਨੇ ਇਹ ਗੱਲ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਕੀਤੀ ਗਈ ਕੈ. ਅਮਰਿੰਦਰ ਸਿੰਘ ਅਤੇ ਸਾਬਕਾ ਐਮ.ਪੀ ਨਵਜੋਤ ਸਿੰਘ ਸਿੱਧੂ ਦੁਆਰਾ ਜਨਤਾ ਨੂੰ ਅਣਦੇਖਿਆ ਕੀਤੇ ਜਾਣ ਦੀ ਟਿੱਪਣੀ ਉੱਤੇ ਕੀਤੀ।ਔਜਲਾ ਨੇ ਕਿਹਾ ਕਿ ਜੋ ਵਿਅਕਤੀ ਆਪ ਬੈਸਾਖੀਆਂ ਦੇ ਸਹਾਰੇ ਚੋਣ ਲੜ ਰਿਹਾ ਹੈ, ਉਸ ਨੂੰ ਦੂਜਿਆਂ ’ਤੇ ਟਿੱਪਣੀ ਕਰਨਾ ਸ਼ੋਭਾ ਨਹੀਂ ਦਿੰਦਾ।

PPN1601201706
ਗੁਰਜੀਤ ਔਜਲਾ ਨੇ ਕਿਹਾ ਕਿ ਛੀਨਾ ਆਪ ਕੋਈ ਪਬਲਿਕ ਚਿਹਰਾ ਨਹੀਂ ਹੈ ਅਤੇ ਨਾ ਹੁਣ ਤੱਕ ਉਨ੍ਹਾਂ ਨੇ ਸ਼ਹਿਰ ਲਈ ਕੁੱਝ ਕੰਮ ਕੀਤਾ ਹੈ। ਭਾਜਪਾ ਨੇ ਉਨ੍ਹਾਂ ’ਤੇ ਦਾਅ ਖੇਡਿਆ ਹੈ ਕਿਉਂਕਿ ਉਨ੍ਹਾਂ ਨੂੰ ਪਤਾ ਹੀ ਸੀ ਕਿ ਇਸ ਸੀਟ ’ਤੇ ਕਾਂਗਰਸ ਦੀ ਜਿੱਤ ਪੱਕੀ ਹੈ। ਔਜਲਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਛੀਨਾ ਕਾਂਗਰਸੀ ਉਮੀਦਵਾਰ ਤੋਂ ਬੁਰੀ ਤਰ੍ਹਾਂ ਹਾਰ ਚੁੱਕੇ ਹਨ ਅਤੇ ਇਸ ਵਾਰ ਵੀ ਉਨ੍ਹਾਂ ਦੀ ਕਰਾਰੀ ਹਾਰ ਹੋਣ ਵਾਲੀ ਹੈ।ਉਨ੍ਹਾਂ ਨੇ ਕਿਹਾ ਕਿ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈ. ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਅਰੁਣ ਜੇਤਲੀ ਨੂੰ ਸਵਾ ਲੱਖ ਵੋਟਾਂ ਤੋਂ ਹਰਾ ਕੇ ਵਾਪਸ ਭੇਜਿਆ ਸੀ ਅਤੇ ਉਨ੍ਹਾਂ ਨੂੰ ਅੰਮਿ੍ਰਤਸਰ ਦੀ ਜਨਤਾ ’ਤੇ ਪੂਰਾ ਵਿਸ਼ਵਾਸ ਹੈ ਕਿ ਛੀਨਾ ਦਾ ਵੀ ਇਹੀ ਹਾਲ ਕਰੇਗੀ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply