ਬਠਿੰਡਾ, 11 ਜੂਨ (ਜਸਵਿੰਦਰ ਸਿੰਘ ਜੱਸੀ)- ਮਾਨਯੋਗ ਸ੍ਰੀ ਤੇਜਵਿੰਦਰ ਸਿੰਘ, ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਜੀ ਦੀ ਰਹਿਨੁਮਾਈ ਹੇਠ 11 ਮਈ ਨੂੰ ਕੇਂਦਰੀ ਜੇਲ ਬਠਿੰਡਾ ਦਾ ਦੌਰਾ ਕੀਤਾ ਗਿਆ। ਜਿਸ ਦੀ ਪ੍ਰ੍ਰਧਾਨਗੀ ਮਾਨਯੋਗ ਸ੍ਰੀਮਤੀ ਜਸਬੀਰ ਕੌਰ, ਸੀ.ਜੇ.ਐਮ./ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਨੇ ਕੀਤੀ। ਕੇਂਦਰੀ ਜੇਲ ਦੇ ਮਹਿਲਾ ਬੈਰਿਕ ਵਿਚ ਬੰਦ ਹਵਾਲਾਤੀਆਂ/ਕੈਦੀਆਂ ਦੀਆਂ ਆ ਰਹੀਆਂ ਮੁਸ਼ਕਲਾ ਸੁਣੀਆਂ ਗਈਆਂ ਅਤੇ ਉਹਨਾਂ ਨੂੰ ਬਣਦੀ ਕਾਨੂੰਨੀ ਸਹਾਇਤਾ ਦੇਣ ਸਬੰਧੀ ਫਾਰਮ ਭਰੇ ਗਏ। ਉਹਨਾਂ ਨੂੰ ਫੰਡਾਮੈਂਟਲ ਡਿਉਟੀ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਕੇਂਦਰੀ ਜੇਲ ਬਠਿੰਡਾ ਵਿਚ ਕੰਮ ਕਰ ਰਹੇ ਪੈਰਾ ਲੀਗਲ ਵੰਲਟੀਅਰਜ਼ ਨੂੰ ਉਹਨਾਂ ਦੇ ਕੰਮ ਦੇ ਬਦਲੇ ਚੈਕ ਵੰਡੇ ਗਏ। ਉਹਨਾਂ ਨੇ ਕੇਂਦਰੀ ਜੇਲ ਵਿਚ ਚੱਲ ਰਹੇ ਲੀਗਲ ਏਡ ਕਲੀਨਿਕ ਦਾ ਨਿਰੀਖਣ ਕੀਤਾ ਗਿਆ ਅਤੇ ਪੈਰਾ ਲੀਗਲ ਵੰਲਟੀਅਰਜ਼ ਵੱਲੋ ਕੀਤੇ ਜਾ ਰਹੇ ਕੰਮਾਂ ਦੀ ਸਹਿਰਾਣਾ ਕੀਤੀ ਅਤੇ ਲੋੜਵੰਦ ਵਿਅਕਤੀਆਂ ਨੂੰ ਕਾਨੂੰਨੀ ਸਹਾਇਤਾ ਦੇਣ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ ਗਏ। ਤਾਂ ਕਿ ਕੋਈ ਵੀ ਜੇਲ ਵਿਚ ਬੰਦ ਵਿਅਕਤੀ ਨਿਆਂ ਤੋਂ ਵਾਝਾਂ ਨਾ ਰਹੇ। ਇਸ ਦੌਰੇ ਦੌਰਾਨ ਉਹਨਾਂ ਦੇ ਨਾਲ ਜੀਵਨ ਕੁਮਾਰ ਸੀਨੀਅਰ ਸਹਾਇਕ ਵੀ ਹਾਜ਼ਰ ਸਨ। ਇਸ ਤੋ ਇਲਾਵਾ ਜੇਲ ਸੁਪਰਡੈਂਟ ਰਾਜ ਮਹਿੰਦਰ ਸਿੰਘ, ਡਿਪਟੀ ਸੁਪਰਡੈਂਟ ਮਨਜੀਤ ਸਿੰਘ ਵੀ ਹਾਜ਼ਰ ਸਨ। ਉਨਾਂ ਕਿਹਾ ਕਿ 12 ਮਈ ਨੂੰ ਵਿਸ਼ਵ ਬਾਲ ਮਜਦੂਰੀ ਵਿਰੁੱਧ ਦਿਵਸ ਵੀ ਮਨਾਇਆ ਜਾ ਰਿਹਾ ਹੈ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …