ਫਾਜ਼ਿਲਕਾ, 16 ਜਨਵਰੀ (ਵਿਨੀਤ ਅਰੋੜਾ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਕੇ.ਅਰਗਲ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਫਿਰੋਜ਼ਪੁਰ, ਲਛਮਣ ਸਿੰਘ ਮਾਣਯੋਗ ਵਧੀਕ ਜਿਲ੍ਹਾ ਅਤੇ ਸੈਸ਼ਨਜ ਜ਼ੱਜ, ਫਾਜ਼ਿਲਕਾ ਦੀ ਅਗੁਵਾਈ ਅਤੇ ਮਾਰਗ ਦਰਸ਼ਨ ਹੇਠ ਮਿਤੀ 11 ਫਰਵਰੀ 2017 ਨੂੰ ਫਾਜ਼ਿਲਕਾ, ਅਬੋਹਰ ਅਤੇ ਜਾਲਾਲਬਾਦ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।ਇਸ ਲੋਕ ਅਦਾਲਤ ਵਿਚ ਹਰ ਤਰ੍ਹਾਂ ਦੇ ਮਸਲੇ ਲਗਾਏ ਜਾ ਸਕਦੇ ਹਨ। ਇਹ ਜਾਣਕਾਰੀ ਕੇ.ਕੇ. ਬਾਂਸਲ, ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾ ਅਥਾਰਟੀ, ਫਾਜ਼ਿਲਕਾ ਨੇ ਦਿੰਦਿਆਂ ਕਿਹਾ ਕਿ ਇਹਨਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਹਨਾਂ ਲੋਕਾ ਦੇ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ।ਲੋਕ ਅਦਾਲਤ ਦੁਆਰਾ ਦੋਨੋ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵੱਧਦਾ ਹੈ।ਲੋਕ ਅਦਾਲਤ ਵਿੱਚ ਫੈਸਲਾਂ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ।ਇਸ ਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਨਤਾ ਪ੍ਰਾਪਤ ਹੈ। ਇਸ ਦੇ ਫੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿੱਚ ਫੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media