Wednesday, October 7, 2026

ਸੁਰਜੀਤ ਜਿਆਣੀ ਨੇ ਨਾਮਜ਼ਦਗੀ ਪੱਤਰ ਭਰੇ

ਫਾਜ਼ਿਲਕਾ, 16 ਜਨਵਰੀ (ਵਿਨੀਤ ਅਰੋੜਾ) – ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਅੱਜ ਐਸਡੀਐਮ ਫਾਜ਼ਿਲਕਾ-ਕਮ-ਰਿਟਰਨਿੰਗ ਅਧਿਕਾਰੀ ਵੀ.ਕੇ ਬਾਂਸਲ ਦੇ ਸਾਹਮਣੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦੇ ਰੂਪ ਵਿਚ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ।

PPN1601201723

ਨਾਮਜ਼ਦਗੀ ਪੱਤਰ ਭਰਨ ਸਮੇਂ ਉਨ੍ਹਾਂ ਦਾ ਬੇਟਾ ਨਵਦੀਪ ਜਿਆਣੀ, ਪੀਏ ਰਾਕੇਸ਼ ਸਹਿਗਲ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਨਿਲ ਸੇਠੀ, ਐਡਵੋਕੇਟ ਸੰਜੀਵ ਚਗਤੀ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਦੇ ਸਮਰਥਕ ਨਗਰ ਕੌਂਸਲ ਫਾਜ਼ਿਲਕਾ ਦੇ ਪ੍ਰਧਾਨ ਰਕੇਸ਼ ਧੂੜੀਆ, ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਰਮੇਸ਼ ਵਰਮਾ, ਮਾਰਕੀਟ ਕਮੇਟੀ ਫਾਜ਼ਿਲਕਾ ਦੇ ਸਾਬਕਾ ਚੇਅਰਮੈਨ ਅਤੇ ਕੌਂਸਲਰ ਅਸ਼ੋਕ ਜੈਰਥ, ਭਾਜਪਾ ਮੰਡਲ ਪ੍ਰਧਾਨ ਜਗਦੀਸ਼ ਸੇਤੀਆ, ਮਾਰਕੀਟ ਕਮੇਟੀ ਦੇ ਚੇਅਰਮੈਨ ਵਿਨੋਦ ਬਜਾਜ, ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰਾਣਾ ਸੰਧੂ, ਮਲਕੀਤ ਸਿੰਘ ਚੇਅਰਮੈਨ, ਭਾਜਪਾ ਮੰਡਲ ਲਾਧੂਕਾ ਦੇ ਪ੍ਰਧਾਨ ਓਮ ਸਿੰਘ, ਕੌਂਸਲਰ ਰਾਜ ਮੋਂਗਾ, ਨਰਿੰਦਰ ਪ੍ਰਣਾਮੀ, ਭਾਜਪਾ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਮੋਨਾ ਕਟਾਰੀਆ, ਸਰੋਜ ਗੁਪਤਾ, ਕੋਂਸਲਰ ਕਮਲੇਸ਼ ਚੁੱਘ ਅਤੇ ਬਲਜੀਤ ਸਹੋਤਾ ਅਤੇ ਹੋਰ ਹਾਜ਼ਰ ਸਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply