ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਪਿਛਲੇ ਲੰਬੇ ਸਮੇਂ ਤੋਂ ਬੇਰੁਜ਼ਗਾਰੀ ਜਿਹੇ ਪਹਾੜ ਨਾਲ ਮੱਥਾ ਲਗਾਈ ਬੈਠੇ ਵੱਖ-ਵੱਖ ਵਰਗਾਂ ਦੇ ਪੜ੍ਹੇ-ਲਿਖੇ ਬੇਰੁਜ਼ਗਾਰ ਮਹਿਲਾ-ਪੁਰਸ਼ਾਂ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਨਵਜੋਤ ਸਿੰਘ ਸਿੱਧੂ ਸਮੇਤ ਹੋਰ ਕਾਂਗਰਸੀ ਉਮੀਦਵਾਰਾਂ ਦੇ ਸਮਰੱਥਨ ਵਿੱਚ ਉਤਰਨ ਦਾ ਤੇ ਚੋਣ ਪ੍ਰਚਾਰ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਉਘੀ ਸਮਾਜ ਸੇਵਿਕਾ ਮੈਡਮ ਹਰਪ੍ਰੀਤ ਕੌਰ ਦੀ ਅਗਵਾਈ ਦੇ ਵਿੱਚ ਇਲਾਕਾ ਅੰਨਗੜ੍ਹ ਵਿਖੇ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ।ਮੀਟਿੰਗ ਨੂੰ ਸਬੋਧਨ ਕਰਦਿਆਂ ਮੈਡਮ ਹਰਪ੍ਰੀਤ ਕੌਰ ਨੇ ਕਿਹਾ ਕਿ ਉਨ੍ਹਾਂ ਸਮੇਤ ਹਜ਼ਾਰਾਂ ਪੜ੍ਹੇ-ਲਿਖੇ ਬੇਰੁਜ਼ਗਾਰ ਪਿੱਛਲੇ ਡੇਢ ਦਹਾਕੇ ਤੋਂ ਮੌਕਾਪ੍ਰਸਤ ਸਰਕਾਰਾਂ ਦੇ ਦਰਵਾਜਿਆਂ `ਤੇ ਟੱਕਰਾਂ ਮਾਰ-ਮਾਰ ਕੇ ਅੱਕ ਤੇ ਥੱਕ ਚੁੱਕੇ ਹਨ।ਪਰ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਨੇ “ਅੰਨ੍ਹਾਂ ਵੰਡੇ ਰਿਓੂੜੀਆ, ਮੁੜ-ਮੁੜ ਆਪਣਿਆਂ ਨੂੰ” ਦੀ ਕਹਾਵਤ ਨੂੰ ਸੱਚ ਕਰਦਿਆਂ ਆਪਣੇ ਚਹਿਤਆਂ ਨੂੰ ਸਿੱਧੇ ਤੇ ਅਸਿੱਧੇ ਚੋਰ ਦਰਵਾਜਿਆਂ ਰਾਹੀਂ ਤਾਂ ਨੌਕਰੀਆਂ ਦੇ ਦਿੱਤੀਆਂ ਪਰ ਗਰੀਬੀ ਰੇਖਾ ਤੋਂ ਹੇਠਾਂ ਗੁਜ਼ਰ-ਬਸ਼ਰ ਕਰਨ ਵਾਲੇ ਗਰੀਬਾਂ ਨੂੰ ਨਜ਼ਰਅੰਦਾਜ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਬਹੁਤ ਸਾਰੇ ਬੇਰੁਜ਼ਗਾਰ ਨੌਕਰੀ ਪ੍ਰਾਪਤ ਕਰਨ ਵਾਲੀ ਆਪਣੀ ਉਮਰ ਵੀ ਲੰਘਾ ਚੁੱਕੇ ਹਨ। ਪਰ ਗੱਠਬੰਧਨ ਸਰਕਾਰ ਨੂੰ ਤਰਸ ਨਹੀਂ ਆਇਆ ਜਿਸ ਦਾ ਖਮਿਆਜ਼ਾ ਹੁਣ ਵਿਧਾਨ ਸਭਾ ਚੋਣਾਂ ਦੋਰਾਨ ਭੁਗਤਨਾ ਪਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬੇ ਵਿੱਚੋਂ ਨਸ਼ਾਖੋਰੀ, ਨਸ਼ਾਤੱਸਕਰੀ, ਗਰੀਬੀ, ਬੇਰੁਜ਼ਗਾਰੀ, ਭੁੱਖਮਾਰੀ ਤੇ ਭ੍ਰਿਸ਼ਟਾਚਾਰੀ ਦੇ ਖਾਤਮੇ ਵਾਸਤੇ ਕਾਂਗਰਸ ਸਰਕਾਰ ਦਾ ਆਉਣਾ ਲਾਜ਼ਮੀ ਹੈ। ਇਸ ਮੌਕੇ ਮੀਨਾ, ਲਖਬੀਰ ਸਿੰਘ, ਕੁਲਦੀਪ ਸਿੰਘ, ਅਜੀਤ ਸਿੰਘ, ਦਿਲਬਾਗ ਸਿੰਘ, ਅਮਿਤ, ਰਿੰਕੂ, ਰਜਿੰਦਰ ਸਿੰਘ ਰਾਜੂ ਆਦਿ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media