Friday, August 28, 2026

ਇੰਦਰਬੀਰ ਬੁਲਾਰੀਆ ਹੋਣਗੇ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਕਾਂਗਰਸ ਦੇ ਉਮੀਦਵਾਰ

ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ ਬਿਊਰੋ)  ਵਿਧਾਨ ਸਭਾ ਹਲਕਾ ਦੱਖਣੀ ਤੋਂ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਿਲ ਹੋਏ ਇੰਦਰਬੀਰ ਸਿੰਘ ਬੁਲਾਰੀਆ ਨੂੰ ਕਾਂਗਰਸ ਪਾਰਟੀ ਦਾ ਉਮੀਦਵਾਰ ਬਣਾਇਆ ਗਿਆ ਹੈ।

Inderbir Bolaria

ਕਾਂਗਰਸ ਵਲੋਂ ਅੱਜ ਜਾਰੀ ਹੋਈ ਰਹਿੰਦੇ ਤਿੰਨ ਉਮੀਦਵਾਰਾਂ ਦੀ ਸੂਚੀ ਵਿੱਚ ਇੰਦਰਬੀਰ ਸਿੰਘ ਬੁਲਾਰੀਆ ਨੂੰ ਹਲਕਾ ਦੱਖਣੀ ਤੋਂ ਟਿੱਕਟ ਦਿੱਤੀ ਗਈ ਹੈ।ਜਦਕਿ ਮਾਨਸਾ ਤੋਂ ਡਾ. ਮੰਜੂ ਬਾਂਸਲ ਅਤੇ ਲੁਧਿਆਣਾ ਪੂਰਬੀ ਤੋਂ ਸੰਜੀਵ ਤਲਵਾਰ ਨੂੰ ਉਮੀਦਵਾਰ ਬਣਾਇਆ ਗਿਆ ਹੈ।ਹਲਕਾ ਦੱਖਣੀ ਤੋਂ ਕਾਂਗਰਸ ਦੇ ਸੰਭਾਵਿਤ ਉਮੀਦਵਾਰਾਂ ਵਲੋਂ ਇੰਦਰਬੀਰ ਸਿੰਘ ਬੁਲਾਰੀਆ ਦੇ ਵਿਰੋਧ ਕਾਰਨ ਇਸ ਸੀਟ ਤੋਂ ਉਮੀਦਵਾਰ ਦਾ ਐਲਾਨ ਦੇਰੀ ਨਾਲ ਹੋਇਆ ਹੈ। ਜਿਕਰਯੋਗ ਹੈ ਕਿ ਹਲਕਾ ਦੱਖਣੀ ਤੋਂ ਅਕਾਲੀ ਦਲ ਦੀ ਟਿੱਕਟ `ਤੇ ਵਿਧਾਇਕ ਬਨਣ ਉਪਰੰਤ ਮੁੱਖ ਸੰਸਦੀ ਸਕੱਤਰ ਸਿੱਖਿਆ ਬਣਾਏ ਗਏ ਬੁਲਾਰੀਆ ਨੇ ਅਕਾਲੀ ਦਲ ਨਾਲ ਨਰਾਜਗੀ ਹੋਣ ਕਰਕੇ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਕੁੱਝ ਸਮਾਂ ਪਹਿਲਾਂ ਹੀ ਕਾਂਗਰਸ ਵਿੱਚ ਸ਼ਾਮਿਲ ਹੋਏ ਸਨ।

Check Also

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30  ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

  ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …

Leave a Reply