Friday, August 28, 2026

ਹਲਕਾ ਦੱਖਣੀ ਤੋਂ ਗੁਰਪ੍ਰਤਾਪ ਸਿੰਘ ਟਿੱਕਾ ਹੋਣਗੇ ਅਕਾਲੀ ਦਲ ਦੇ ਉਮੀਦਵਾਰ

Gurpartap Tikka
ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ ਬਿਊਰੋ)  – ਸਥਾਨਕ ਵਿਧਾਨ ਸਭਾ ਹਲਕਾ ਦੱਖਣੀ ਤੋਂ ਅਕਾਲੀ ਦਲ ਵਲੋਂ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਉਮੀਦਵਾਰ ਐਲਾਨੇ ਗਏ ਹਨ।ਟਿੱਕਾ ਕਾਂਗਰਸ ਦੀ ਟਿਕਟ ਹਾਸਲ ਕਰਨ ਵਿੱਚ ਕਾਮਯਾਬ ਰਹੇ ਸਾਬਕਾ ਅਕਾਲੀ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੂੰ ਟੱਕਰ ਦੇਣਗੇ।2012 ਵਿਧਾਨ ਸਭਾ ਚੋਣਾਂ ਦੌਰਾਨ ਵੀ ਗੁਰਪ੍ਰਤਾਪ ਸਿੰਘ ਟਿੱਕਾ ਤੇ ਇੰਦਰਬੀਰ ਸਿੰਘ ਬੁਲਾਰੀਆ ਆਪਸ ਵਿੱਚ ਭਿੜੇ ਸਨ, ਜਦ ਅਕਾਲੀ ਦਲ ਦੀ ਟਿਕਟ `ਤੇ ਚੋਣ ਲੜਣ ਵਾਲੇ ਬੁਲਾਰੀਆ ਖਿਲਾਫ ਗੁਰਪ੍ਰਤਾਪ ਟਿੱਕਾ ਨੇ ਅਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ।ਇਸੇ ਦੌਰਾਨ ਹਲਕਾ ਦੱਖਣੀ ਤੋਂ ਇਸ ਵਾਰ ਤਿਕੋਣਾ ਮੁਕਾਬਲਾ ਹੋਣ ਦੀਆਂ ਸੰਭਾਵਨਾਵਾਂ ਹਨ, ਜਿਥੇ ਆਮ ਆਦਮੀ ਪਾਰਟੀ ਵਲੋਂ ਇੰਦਰਬੀਰ ਸਿੰਘ ਨਿੱਜਰ ਵੀ ਕਾਫੀ ਸਮਾਂ ਪਹਿਲਾਂ ਤੋਂ ਚੋਣ ਪ੍ਰਚਾਰ ਵਿੱਚ ਜੁੱਟੇ ਹੋਏ ਹਨ।ਇਸੇ ਦੌਰਾਨ ਇੰਦਰਬੀਰ ਸਿੰਘ ਬੁਲਾਰੀਆ ਨੂੰ ਟਿਕਟ ਮਿਲਣ `ਤੇ ਕਾਗਰਸ ਤੋਂ ਬਾਗੀ ਹੋਏ ਮਨਪ੍ਰੀਤ ਸਿੰਘ ਬਾਦਲ ਦੇ ਖਾਂਸਮ ਖਾਸ ਮਨਿੰਦਰਪਾਲ ਸਿੰਘ ਪਲਾਸੌਰ ਨੇ ਦੱਖਣੀ ਹਲਕੇ ਤੋਂ ਅਜ਼ਾਦ ਉਮੀਦਵਾਰ ਵਜੋਂ ਮੈਦਾਨ ਵਿੱਚ ਕੁੱਦਣ ਦਾ ਐਲਾਨ ਕਰ ਦਿਤਾ ਹੈ।

ਸੂਚਨਾ ਅਨੁਸਾਰ ਗੁਰਪ੍ਰਤਾਪ ਟਿੱਕਾ 18 ਜਨਵਰੀ ਨੂੰ 11.00 ਵਜੇ ਆਪਣੇ ਨਾਮਜ਼ਦਗੀ ਕਾਗਜ਼ਾਤ ਦਾਖਲ ਕਰਨਗੇ।

Check Also

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ‘ਵਰਸਿਟੀ ਇਮਤਿਹਾਨਾਂ ‘ਚ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸ – ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ …

Leave a Reply