Tuesday, November 24, 2026

ਫਰਵਾਲੀ ਸਕੂਲ ਦੇ ਬੱਚਿਆਂ ਦੇ ਬੈਠਣ ਲਈ ਸਕੂਲ ਨੂੰ ਬੈਂਚ ਭੇਟ

ਸੰਦੌੜ, 17 ਜਨਵਰੀ (ਹਰਮਿੰਦਰ ਸਿੰਘ ਭੱਟ)- ਸਰਕਾਰੀ ਪ੍ਰਾਇਮਰੀ ਸਕੂਲ ਫਰਵਾਲੀ ਵਿਖੇ ਬੱਚਿਆਂ ਦੇ ਬੈਠਣ ਲਈ ਬੈਂਚਾਂ ਦੀ ਆ ਰਹੀ ਘਾਟ ਨੂੰ ਪੂਰਾ ਕਰਦੇ ਹੋਏ ਪਿੰਡ ਨਾਲ ਸਬੰਧਿਤ ਇੱਕ ਸਮਾਜਸੇਵੀ ਪਰਿਵਾਰ ਨੇ ਸਕੂਲ ਪ੍ਰਬੰਧਕਾਂ ਨੂੰ ਨਵੇਂ ਬੈਂਚ ਬਣਾ ਕੇ ਦਿੱਤੇ ਹਨ ਜਿਸ ਨਾਲ ਬੱਚਿਆਂ ਨੂੰ ਵੱਡੀ ਸਹੂਲਤ ਮਿਲੀ ਹੈ।

PPN1701201709

ਪਿੰਡ ਦੇ ਸਮਾਜਸੇਵੀ ਸਵ. ਪ੍ਰਿੰਸੀਪਲ ਬਲਦੇਵ ਸਿੰਘ ਉਪਲ ਦੀ ਯਾਦ ਵਿਚ ਉਨ੍ਹਾਂ ਦੀ ਪਤਨੀ ਮਨਜੀਤ ਕੌਰ ਅਤੇ ਪੁੱਤਰ ਤੇਜਿੰਦਰਪਾਲ ਸਿੰਘ ਉਪਲ ਨੇ ਅੱਜ ਸਕੂਲ ਪਹੁੰਚ ਕੇ ਇਹ ਬੈਂਚ ਸਕੂਲ ਸਟਾਫ ਦੇ ਹਵਾਲੇ ਕੀਤੇ।ਮੁੱਖ ਅਧਿਆਪਕ ਰਣਜੀਤ ਸਿੰਘ ਨੇ ਇਸ ਪਰਿਵਾਰ ਦੀ ਸਲਾਘਾ ਕਰਦੇ ਹੋਏ ਉਨ੍ਹਾਂ ਦਾ ਧੰਨਵਾਦ ਕੀਤਾ ਜਦਕਿ ਸਮਾਜ ਸੇਵੀ ਪਰਿਵਾਰ ਨੇ ਸਕੂਲ ਪ੍ਰਬੰਧਕਾਂ ਨੂੰ ਭਰੋਸਾ ਦਿੱਤਾ ਕਿ ਭਵਿੱਖ ਵਿਚ ਵੀ ਉਹ ਸਕੂਲ ਦੀ ਹਰ ਲੋੜ ਨੂੰ ਪੂਰਾ ਕਰਨ ਲਈ ਤਿਆਰ ਹਨ।ਇਸ ਦੌਰਾਨ ਮੁੱਖ ਅਧਿਆਪਕ ਰਣਜੀਤ ਸਿੰਘ ਦੀ ਅਗਵਾਈ ਹੇਠ ਸਕੂਲ ਸਟਾਫ ਨੇ ਸਮਾਜਸੇਵੀ ਪਰਿਵਾਰ ਦਾ ਸਨਮਾਨ ਕੀਤਾ। ਸਮਾਜ ਸੇਵਾ ਦੇ ਖੇਤਰ ਵਿਚ ਪਾਏ ਯੋਗਦਾਨ ਲਈ ਵਿਸ਼ੇਸ ਸਨਮਾਨ ਕੀਤਾ ਗਿਆ।ਇਸ ਮੌਕੇ ਮੈਡਮ ਜਸਵਿੰਦਰ ਕੌਰ, ਮੈਡਮ ਸੰਦੀਪ ਕੌਰ, ਅੰਮ੍ਰਿਤਪਾਲ ਸਿੰਘ ਬਈਏਵਾਲ, ਬਲਜੀਤ ਸਿੰਘ ਕੈਨੇਡਾ, ਸਪਿੰਦਰ ਸਿੰਘ ਫਰਵਾਲੀ, ਵਰਿੰਦਰ ਸਿੰਘ ਫਰਵਾਲੀ, ਅਮੋਲਕ ਸਿੰਘ ਕਲਿਆਣ, ਐਡਵੋਕੇਟ ਘੁਮਿੰਦਰ ਸਿੰਘ, ਚੇਅਰਮੈਨ ਹਰਮੀਤ ਸਿੰਘ, ਪਰਮਿੰਦਰ ਸਿੰਘ, ਕੁਲਵਿੰਦਰ ਸਿੰਘ, ਬਲਜਿੰਦਰ ਕੌਰ, ਭੋਲਾ ਸਿੰਘ ਆਦਿ ਹਾਜਰ ਸਨ।

 

 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply