Tuesday, August 4, 2026

ਹਲਕਾ ਧੂਰੀ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਹਰੀ ਸਿੰਘ ਵਲੋਂ ਨਾਮਜ਼ਦਗੀ ਪੱਤਰ ਦਾਖਲ

ਧੂਰੀ, 17 ਜਨਵਰੀ (ਪ੍ਰਵੀਨ ਗਰਗ)- ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਹਰੀ ਸਿੰਘ ਨਾਭਾ ਨੇ ਅੱਜ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਪਹੁੰਚ ਕੇ ਚੋਣ

PPN1701201714

ਅਧਿਕਾਰੀ ਅਮਰਿੰਦਰ ਸਿੰਘ ਟਿਵਾਣਾ ਐਸ.ਡੀ.ਐਮ ਧੂਰੀ ਕੋਲ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।ਉਹਨਾਂ ਦੇ ਨਾਲ ਜੱਥੇਦਾਰ ਭੁਪਿੰਦਰ ਸਿੰਘ ਭਲਵਾਨ, ਜੱਥੇਦਾਰ ਨਛੱਤਰ ਸਿੰਘ ਜਹਾਂਗੀਰ, ਗੁਰਚਰਨ ਸਿੰਘ, ਪ੍ਰੇਮ ਸਿੰਘ, ਗੁਰਪ੍ਰੀਤ ਸਿੰਘ ਅਤੇ ਰਾਜੀਵ ਕੌਸ਼ਲ ਆਦਿ ਹਾਜ਼ਰ ਸਨ।ਨਾਮਜ਼ਦਗੀ ਪੱਤਰ ਦਾਖਲ ਕਰਨ ਉਪਰੰਤ ਸ੍ਰ. ਹਰੀ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿੱਤ ਤੋਂ ਬਾਅਦ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।ਉਹਨਾਂ ਲੋਕਾਂ ਨੂੰ ਆਪਣੇ ਵੋਟ ਬੈਂਕ ਦਾ ਸਹੀ ਇਸਤੇਮਾਲ ਕਰਕੇ ਅਕਾਲੀ-ਭਾਜਪਾ ਗੱਠਜੋੜ ਦੇ ਹੱਕ ਵਿੱਚ ਭੁਗਤਣ ਦੀ ਅਪੀਲ ਵੀ ਕੀਤੀ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply