ਮਜੀਠਾ, 17 ਜਨਵਰੀ (ਪ.ਪ)- ਹਲਕਾ ਮਜੀਠਾ ਦੇ ਪਿੰਡ ਧਰਮਪੁਰਾ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਅਕਾਲੀ ਦਲ ਦੇ ਉਮੀਦਵਾਰ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਬਾਜ਼ੀਗਰ ਭਾਈਚਾਰੇ ਵੱਲੋਂ ਜੈਕਾਰਿਆਂ ਦੀ ਗੂੰਜ ਨਾਲ ਪੂਰਨ ਹਮਾਇਤ ਦਾ ਐਲਾਨ ਕੀਤਾ ਹੈ।ਮਜੀਠੀਆ ਨੇ ਕਿਹਾ ਕਿ ਉਹਨਾਂ ਜੋ ਕਿਹਾ ਸੋ ਕਰ ਕੇ ਵਿਖਾਇਆ ਹੈ। ਕੰਮ ਕਰਨਾ, ਹਲਕਾ ਮਜੀਠਾ ਨੂੰ ਸੁੰਦਰ ਅਤੇ ਵਿਕਾਸ ਕਰਾਉਣਾ ਅਤੇ ਲੋਕਾਂ ਨੂੰ ਸਹੂਲਤਾਂ ਉਹਨਾਂ ਦੇ ਬਰੂੰਹਾਂ ਤਕ ਪਹੁੰਚਾਹੁੰਣਾ ਉਹਨਾਂ ਦਾ ਜਨੂਨ ਰਿਹਾ।ਮਜੀਠੀਆ ਨੇ ਵਿਰੋਧੀ ਉਮੀਦਵਾਰਾਂ ਨੂੰ ਚੁਨੌਤੀ ਦਿੰਦਿਆਂ ਕਿਹਾ ਕਿ ਜੇ ਉਹਨਾਂ ਦੀ ਹਲਕੇ ਪ੍ਰਤੀ ਕੋਈ ਪ੍ਰਾਪਤੀ ਹੈ ਤਾਂ ਦਸੇ। ਇਸ ਮੌਕੇ ਗਗਨਦੀਪ ਸਿੰਘ ਭਕਨਾ, ਅਮਰੀਕ ਸਿੰਘ ਸਾਬਕਾ ਸਰਪੰਚ, ਸਾਬਕਾ ਸਰਪੰਚ ਬਲਬੀਰ ਸਿੰਘ, ਦਲਬੀਰ ਸਿੰਘ,ਲਾਡੀ ਮੈਂਬਰ, ਹਰਪਾਲ ਸਿੰਘ ਛਾਪਾ ਸੀਨੀਅਰ ਮੀਤ ਪ੍ਰਧਾਨ ਬਾਜ਼ੀਗਰ ਵਿੰਗ, ਦਰਸ਼ਨ ਸਿੰਘ ਨੰਬਰਦਾਰ, ਅਰਜਨ ਸਿੰਘ, ਡਾ: ਬਲਵਿੰਦਰ ਸਿੰਘ, ਅਜੀਤ ਸਿੰਘ ਆਦਿ ਮੌਜੂਦ ਸਨ।
Check Also
ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ
ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …
Punjab Post Daily Online Newspaper & Print Media