ਅੰਮ੍ਰਿਤਸਰ, 17 ਜਨਵਰੀ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਕਿਹਾ ਕਿ 1984 ਵਿੱਚ ਹੋਈ ਸਿੱਖ ਨਸਲਕੁਸ਼ੀ ਦੇ ਪੀੜਤ ਪਰਿਵਾਰਾਂ ਨੂੰ ਆਪਣਾ ਰੈਣ ਬਸੇਰਾ ਕਰਨ ਲਈ ਦਿੱਲੀ ਦੇ ਤਿਲਕ ਵਿਹਾਰ ਇਲਾਕੇ ਵਿਖੇ ਅਲਾਟ ਹੋਏ ਮਕਾਨਾਂ ਦੀ ਤਰਸਯੋਗ ਹਾਲਤ ਨੂੰ ਦੇਖਦਿਆਂ ਹੋਇਆ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਨ੍ਹਾਂ ਦੇ ਮਕਾਨਾਂ ਦੀ ਤੁਰੰਤ ਮੁਰੰਮਤ ਵਾਸਤੇ 10 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਜਾਰੀ ਕਰੇਗੀ।
ਉਨ੍ਹਾਂ ਕਿਹਾ ਕਿ 1984 ਵਿੱਚ ਹੋਈ ਸਿੱਖ ਨਸਲਕੁਸ਼ੀ ਨਾਲ ਪ੍ਰਭਾਵਿਤ ਪੀੜ੍ਹਤ ਪਰਿਵਾਰਾਂ ਦੀ ਸਮੇਂ ਦੀ ਸਰਕਾਰ ਵੱਲੋਂ ਕੋਈ ਵਿਸ਼ੇਸ਼ ਸਾਰ ਨਹੀਂ ਲਈ ਗਈ ਅਤੇ ਜੋ ਮਕਾਨ ਉਨ੍ਹਾਂ ਨੂੰ ਅਲਾਟ ਕੀਤੇ ਗਏ ਉਨ੍ਹਾਂ ਦੀ ਲੰਮੇ ਸਮੇਂ ਤੋਂ ਮੁਰੰਮਤ ਨਾ ਹੋਣ ਕਾਰਨ ਉਹ ਹੁਣ ਢਹਿ-ਢੇਰੀ ਹੋਣ ਦੀ ਕਗਾਰ `ਤੇ ਪਹੁੰਚ ਚੁੱਕੇ ਹਨ।ਜਿਸ ਦੇ ਮੱਦੇਨਜ਼ਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਵੱਲੋਂ ਹੋਏ ਆਦੇਸ਼ਾਂ ਮੁਤਾਬਿਕ ਦਿੱਲੀ ਦੇ ਤਿਲਕ ਵਿਹਾਰ ਇਲਾਕੇ ਵਿੱਚ ਰਹਿਣ ਵਾਲੇ ਪੀੜਤ ਪਰਿਵਾਰਾਂ ਦੀ ਸਾਰ ਲੈਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਹੀਂ 10 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਉਨ੍ਹਾਂ ਦੇ ਮਕਾਨਾਂ ਦੀ ਮੁਰੰਮਤ ਕਰਵਾਉਣ ਵਾਸਤੇ ਦਿੱਤੀ ਜਾਵੇਗੀ।ਹਰਚਰਨ ਸਿੰਘ ਨੇ ਇਹ ਵੀ ਕਿਹਾ ਕਿ ਪੰਥ ਦੀ ਸਿਰਮੌਰ ਧਾਰਮਿਕ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਨਸਲਕੁਸ਼ੀ ਦੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਰੱਖਦੀ ਹੈ ਅਤੇ ਪਿਛਲੇ ਲੰਮੇ ਅਰਸੇ ਤੋਂ ਹਰ ਪੱਖੋਂ ਪੀੜਤ ਪਰਿਵਾਰਾਂ ਦੀ ਹਰ ਪੱਖੋਂ ਮਦਦ ਕਰਦੀ ਆ ਰਹੀ ਹੈ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼
ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …
Punjab Post Daily Online Newspaper & Print Media