ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਨਿਰਪੱਖ, ਸੁਤੰਤਰ ਅਤੇ ਬਿਨਾਂ ਕਿਸੇ ਡਰ-ਭੈਅ ਦੇ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਰਾਜਾਸਾਂਸੀ ਵਿਧਾਨ ਸਭਾ ਹਲਕੇ ਲਈ ਨਿਯੁਕਤ ਕੀਤੇ ਗਏ ਚੋਣ ਅਬਜ਼ਰਵਰ ਸੀਨੀਅਰ ਆਈ.ਏ.ਐਸ ਅਧਿਕਾਰੀ ਸ੍ਰੀ ਦਿਵੇਸ਼ ਸਿਹਾਰਾ ਅੰਮ੍ਰਿਤਸਰ ਪਹੁੰਚ ਚੁੱਕੇ ਹਨ ਅਤੇ ਉਨਾਂ ਨੇ ਆਪਣੀ ਚੋਣ ਡਿਊਟੀ ਸ਼ੁਰੂ ਕਰ ਦਿੱਤੀ ਹੈ।ਉਨਾਂ ਆਪਣੇ ਵਿਧਾਨ ਸਭਾ ਹਲਕੇ ਨਾਲ ਸਬੰਧਤ ਵੱਖ-ਵੱਖ ਚੋਣ ਸਰਗਰਮੀਆਂ ਦਾ ਜਾਇਜ਼ਾ ਵੀ ਲਿਆ ਅਤੇ ਹਲਕੇ ਦਾ ਚੱਕਰ ਲਗਾਇਆ।

ਸਿਹਾਰਾ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਉਹ ਚੋਣਾਂ ਸਬੰਧੀ ਕਿਸੇ ਵੀ ਤਰਾਂ ਦੀ ਸ਼ਿਕਾਇਤ ਜਾਂ ਚੋਣ ਜਾਬਤੇ ਦੀ ਉਲੰਘਣਾ ਲਈ ਉਨਾਂ ਦੇ ਫੋਨ ਨੰਬਰ 85440-44341 ਜਾਂ ਉਨਾਂ ਨਾਲ ਤਾਇਨਾਤ ਕੀਤੇ ਗਏ ਸਹਾਇਕ ਅਧਿਕਾਰੀ ਅਮਿਤ ਮਿਨਹਾਸ ਨੂੰ ਫੋਨ ਨੰਬਰ 98880-22576 ਅਤੇ 0183-2400099 ਨਾਲ ਬਿਨਾਂ ਕਿਸੇ ਡਰ ਤੇ ਸੰਕੋਚ ਦੇ ਰਾਬਤਾ ਕਾਇਮ ਕਰ ਸਕਦੇ ਹਨ।ਇਸ ਤੋਂ ਇਲਾਵਾ ਉਹ ਰੋਜ਼ਾਨਾ ਦੁਪਿਹਰ 12 ਵਜੇ ਤੋਂ 2 ਵਜੇ ਤੱਕ ਸਰਕਟ ਹਾਊਸ ਅੰਮ੍ਰਿਤਸਰ ਵਿਖੇ ਵੀ ਰਾਜਾਸਾਂਸੀ ਹਲਕੇ ਸਬੰਧੀ ਚੋਣ ਸ਼ਿਕਾਇਤ ਸੁਣਨ ਲਈ ਹਾਜ਼ਰ ਰਹਿਣਗੇ।
Punjab Post Daily Online Newspaper & Print Media