
ਫਾਜ਼ਿਲਕਾ, 18 ਜਨਵਰੀ (ਵਿਨੀਤ ਅਰੋੜਾ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਚੰਡੀਗੜ ਦੇ ਨਿਰਦੇਸ਼ਾਂ ਮੁਤਾਬਕ ਏ.ਡੀ.ਆਰ ਸੈਂਟਰ ਵਿਚ ਕੇ. ਕੇ. ਬਾਂਸਲ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਨੇ ਪੈਰਾ ਲੀਗਲ ਵਲੰਟੀਅਰਾਂ ਨਾਲ ‘ਬੇਟੀ ਬਚਾਓ, ਬੇਟੀ ਪੜਾਓ’ ਅਭਿਆਨ ਤਹਿਤ ਅਤੇ ਨਾਲਸਾ ਦੀਆਂ ਸਕੀਮਾਂ, ਸੜਕ ਦੇ ਨਿਯਮਾਂ, ਪੰਜਾਬ ਸਰਕਾਰ ਵੱਲੋਂ ਜਾਰੀ ਵਿਕਟਿਮ ਮੁਆਵਜਾ ਸਕੀਮ ਸਬੰਧੀ ਮੀਟਿੰਗ ਕੀਤੀ।
ਸੰਬੋਧਤ ਕਰਦੇ ਹੋਏ ਸੀਜੇਐਮ ਕੇ.ਕੇ. ਬਾਂਸਲ ਨੇ ਦੱਸਿਆ ਕਿ ਅੱਜਕੱਲ ਸਮਾਜ਼ ਵਿਚ ਭਰੁਣ ਹੱਤਿਆਵਾ ਬਹੁਤ ਹੋ ਰਹੀਆਂ ਹਨ। ਸਾਨੂੰ ਇਸ ਸਬੰਧੀ ਜ਼ਰੂਰ ਕਈ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਪੈਰਾ ਲੀਗਲ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਸਾਨੂੰ ਆਪਣੇ ਆਲੇ-ਦੁਆਲੇ ਇਹੋ ਜਿਹੀਆਂ ਘਟਨਾਵਾਂ ਵਾਪਰਣ ਤੋਂ ਰੋਕਣਾ ਚਾਹੀਦਾ ਹੈ।ਇਸ ਮੌਕੇ ਉਨ੍ਹਾਂ ਪੈਰਾ ਲੀਗਲ ਵਲੰਟੀਅਰਾਂ ਨੂੰ ਨਾਲਸਾ ਵੱਲੋਂ ਨਵੀਆਂ ਸਕੀਮਾਂ ਜਿਸ ਵਿਚ ਤੇਜ਼ਾਬ ਪੀੜਤਾ ਦੇ ਮੁਆਵਜ਼ੇ ਅਤੇ ਸੀਨੀਅਰ ਸੀਟੀਜ਼ਨਾਂ ਬਾਰੇ ਜਾਣਕਾਰੀ ਦਿੱਤੀ। ਉਸ ਤੋਂ ਸੜਕ ਦੇ ਨਿਯਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਾਨੂੰ ਹਮੇਸ਼ਾਂ ਵ੍ਹੀਕਲ ਆਪਣੇ ਖੱਬੇ ਹੱਥ ਚਲਾਉਣਾ ਚਾਹੀਦਾ ਹੈ, ਓਵਰਟੇਕ ਸੱਜੇ ਪਾਸਿਓ ਕਰਨਾ ਚਾਹੀਦਾ ਹੈ ਅਤੇ ਰਾਤ ਨੂੰ ਡਿੱਪਰ ਦੀ ਵਰਤੋਂ ਕਰਨੀ ਚਾਹੀਦੀ ਹੈ, ਚੋਪਾਇਆ ਵਹੀਕਲ ਚਲਾਉਂਦੇ ਸਮੇ ਸੀਟ ਬੈਲਟ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਪੈਰਾ ਲੀਗਲ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਤੁਸੀ ਸਾਰਿਆਂ ਨੇ ਲੋਕਾਂ ਨੂੰ ਸੜਕ ਦੇ ਨਿਯਮਾਂ ਸਬੰਧੀ ਜਾਗਰੂਕ ਕਰਨਾ ਹੈ ਅਤੇ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀਂ ਦਿੱਲੀ ਦੁਆਰਾ ਚਲਾਈਆਂ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਵੀ ਲੋਕਾਂ ਨੂੰ ਜਾਗਰੂਕ ਕਰਨਾ ਹੈ ਤਾਂ ਜੋ ਹਰ ਇਕ ਵਰਗ ਨੂੰ ਨਿਆਂ ਦੁਆਇਆ ਜਾ ਸਕੇ। ਅੰਤ ਵਿਚ ਸ਼੍ਰੀ ਬਾਂਸਲ ਨੇ ਪੀਐਲਵੀ ਨੂੰ ਆਪਣੇ ਆਲੇ-ਦੁਆਲੇ ਸਫ਼ਾਈ ਰੱਖਣ ਅਤੇ ਪਾਣੀ ਬਚਾਉਣ ਦੀ ਅਪੀਲ ਵੀ ਕੀਤੀ।
Check Also
ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …
Punjab Post Daily Online Newspaper & Print Media