Tuesday, September 8, 2026

ਨਾਬਲਿਗ ਲੜਕੀ ਨੂੰ ਅਗਵਾ ਕਰਨ ਵਾਲੇ ਦੋਸ਼ੀਆਂ ਖਿਲਾਫ਼ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਰੋਸ ਧਰਨਾ

PPN120605ਫਾਜ਼ਿਲਕਾ 12 ਜੂਨ  ( ਵਿਨੀਤ ਅਰੋੜਾ ) –  ਜ਼ਿਲੇ ਦੇ ਪਿੰਡ ਕਰਨੀ ਖੇੜਾ ਤੋਂ ਬੀਤੇ ਦਿਨੀਂ ਲਾਪਤਾ ਹੋਈ ਨਾਬਲਿਗ ਲੜਕੀ ਦਾ ਅਜੇ ਤੱਕ ਕੋਈ ਸੁਰਾਗ ਨਾ ਮਿਲਣ ਅਤੇ ਅਗਵਾ ਕਰਨ ਵਾਲੇ ਦੋਸ਼ੀਆਂ ਖਿਲਾਫ਼ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਅੱਜ ਕਰਨੀ ਖੇੜਾ ਦੇ ਸੈਂਕੜੇ ਪਿੰਡ ਵਾਸੀਆਂ ਨੇ ਸਥਾਨਕ ਐਸਐਸਪੀ ਦਫ਼ਤਰ ਦੇ ਸਾਹਮਣੇ ਰੋਸ ਧਰਨਾ ਦਿੱਤਾ। ਜਾਣਕਾਰੀ ਦਿੰਦਿਆਂ ਲੜਕੀ ਦੇ ਪਿਤਾ ਜਗਦੀਸ਼ ਕੁਮਾਰ ਨੇ ਦੱਸਿਆ ਕਿ 30 ਮਈ ਨੂੰ ਪਿੰਡ ਦੇ ਦੋ ਨੌਜਵਾਨਾਂ ਵੱਲੋਂ ਉਸਦੀ ਨਾਬਾਲਿਗ ਬੇਟੀ ਨੂੰ ਜ਼ਬਰਦਸਤੀ ਮੋਟਰਸਾਈਕਲ ਤੇ ਬਿਠਾ ਕੇ ਲੈ ਗਏ ਸਨ। ਇਸ ਸਬੰਧ ਵਿਚ ਥਾਣਾ ਸਦਰ ਵਿਚ ਸ਼ਿਕਾਇਤ ਦਰਜ ਕਰਵਾਈ ਗਈ ਸੀ। ਪਰ ਅਜੇ ਤੱਕ ਪੁਲਸ ਨੇ ਕਥਿਤ ਦੋਸ਼ੀਆਂ ਵਿਰੁੱਧ ਨਾ ਤਾਂ ਕੋਈ ਕਾਰਵਾਈ ਕੀਤੀ ਅਤੇ ਨਾ ਹੀ ਉਸਦੀ ਬੇਟੀ ਨੂੰ ਬਰਾਮਦ ਕੀਤਾ ਹੈ। ਲੜਕੀ ਦੇ ਪਿਤਾ ਨੇ ਦੋਸ਼ ਲਾਇਆ ਕਿ ਉਸ ਨੇ ਪੁਲਸ ਨੂੰ ਜਾਣਕਾਰੀ ਦਿੱਤੀ ਸੀ ਕਿ ਕਥਿਤ ਦੋਸ਼ੀ ਕਿੱਥੇ ਲੁਕੇ ਹੋਏ ਹਨ। ਇਸ ਦੇ ਬਾਵਜੂਦ ਪੁਲਸ ਵੱਲੋਂ ਕੋਈ ਪੁਖ਼ਤਾ ਕਾਰਵਾਈ ਨਹੀਂ ਕੀਤੀ ਜਾ ਰਹੀ। ਜਿਸ ਦੇ ਲਈ 10  ਜੂਨ ਨੂੰ ਪਿੰਡ ਵਾਸੀਆਂ ਨੂੰ ਐਸਐਸਪੀ ਦਫ਼ਤਰ ਵੱਲੋਂ ਵਿਸ਼ਵਾਸ ਦਿੱਤਾ ਗਿਆ ਸੀ ਕਿ 48 ਘੰਟਿਆਂ ਵਿਚ ਪੁਖਤਾ ਕਾਰਵਾਈ ਕੀਤੀ ਜਾਵੇਗੀ। ਜਿਹੜੀ ਕਿ ਅਜੇ ਤੱਕ ਨਹੀਂ ਹੋਈ ਹੈ। ਅੱਜ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਦੇ ਵਿਰੁੱਧ ਜੰਮ ਕੇ ਨਾਅਰੇਬਾਜੀ ਕੀਤੀ। ਉਨਾਂ ਵੱਲੋਂ ਸ਼ਹਿਰ ਦੇ ਬਜਾਰਾਂ ਵਿਚ ਵੀ ਜਲੂਸ ਕੱਢਿਆ ਗਿਆ। ਖ਼ਬਰ ਲਿਖੇ ਜਾਣ ਤੱਕ ਪਿੰਡ ਵਾਸੀ ਰੋਸ ਧਰਨਾ ਲਾ ਕੇ ਬੈਠੇ ਹੋਏ ਸਨ। ਪੁਲਸ ਪ੍ਰਸ਼ਾਸਨ ਵੱਲੋਂ ਗੱਲਬਾਤ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ। ਪਰ ਅਜੇ ਤੱਕ ਕੋਈ ਨਤੀਜਾ ਸਾਹਮਣੇ ਨਹੀਂ ਆਇਆ ਸੀ। ਇਸ ਰੋਸ ਪ੍ਰਦਰਸ਼ਨ ਵਿਚ ਪਿੰਡ ਵਾਸੀਆਂ ਤੋਂ ਇਲਾਵਾ ਪ੍ਰਜਾਪਤ ਘੁਮਾਰ ਮਹਾਂਸੰਘ, ਸੀਪੀਆਈ, ਸੀਪੀਐਮ ਦੇ ਵਰਕਰ ਵੀ ਸ਼ਾਮਲ ਸਨ।

Check Also

ਅੰਮ੍ਰਿਤਸਰ ਜਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਨੌਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ

   9 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗਾ ਵਿਸ਼ੇਸ਼ ਮੈਗਾ ਈਵੈਂਟ ਅੰਮ੍ਰਿਤਸਰ, 7 …

Leave a Reply