ਫਾਜ਼ਿਲਕਾ, 18 ਜਨਵਰੀ (ਵਿਨੀਤ ਅਰੋੜਾ)- ਫਾਜ਼ਿਲਕਾ ਉਪਮੰਡਲ ਦੇ ਪਿੰਡ ਘਟਿਆਂ ਵਾਲਾ ਵਿਚ ਪੁਰਾਣੀ ਰੰਜਿਸ਼ ਦੇ ਕਾਰਨ ਹੋਏ ਝਗੜੇ ਵਿਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ।

ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਕਸ਼ਮੀਰ ਸਿੰਘ (35) ਵਾਸੀ ਪਿੰਡ ਘਟਿਆਂ ਵਾਲਾ ਨੇ ਦੱਸਿਆ ਕਿ ਉਸ ਦਾ ਕੁੱਝ ਦਿਨ ਪਹਿਲਾਂ ਪਿੰਡ ਘਟਿਆਂ ਵਾਲਾ ਦੀ ਢਾਣੀ ਦੇ ਵਾਸੀ ਕੁੱਝ ਵਿਅਕਤੀਆਂ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਜਿਸ ਦੀ ਉਕਤ ਵਿਅਕਤੀ ਰੰਜਿਸ਼ ਰਖਦੇ ਹਨ। ਉਸ ਨੇ ਦੱਸਿਆ ਕਿ ਬੀਤੀ ਰਾਤ ਲਗਭਗ 10 ਵਜੇ ਜਦੋਂ ਉਹ ਪਿੰਡ ਤੋਂ ਆਪਣੇ ਘਰ ਜਾ ਰਿਹਾ ਸੀ ਤਾਂ ਰਸਤੇ ਵਿਚ ਉਕਤ ਵਿਅਕਤੀਆਂ ਨੇ ਉਸਦੇ ਨਾਲ ਝਗੜਾ ਅਤੇ ਮਾਰਕੁੱਟ ਕੀਤੀ। ਜਿਸ ਕਾਰਨ ਉਸ ਦੇ ਸਿਰ ਅਤੇ ਸਰੀਰ ਦੇ ਹੋਰਨਾਂ ਹਿੱਸਿਆਂ ਤੇ ਸੱਟਾਂ ਲੱਗੀਆਂ ਹਨ ਅਤੇ ਉਸ ਨੂੰ ਇਲਾਜ ਦੇ ਲਈ ਸਥਾਨਕ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
Punjab Post Daily Online Newspaper & Print Media