ਫਾਜ਼ਿਲਕਾ, 18 ਜਨਵਰੀ (ਵਿਨੀਤ ਅਰੋੜਾ) – ਭਾਰਤ ਪਾਕਿਸਤਾਨ ਸਰਹੱਦ ਦੀ ਅੰਤਰਰਾਸ਼ਟਰੀ ਸਾਦਕੀ ਚੌਕੀ ਨਵੇਂ ਬਣੇ ਬੁੱਧ ਕਾਂਫ੍ਰੈਂਸ ਹਾਲ ਵਿਚ ਦੋਵ੍ਹਾਂ ਦੇਸ਼ਾਂ ਦੇ ਸੁਰੱਖਿਆ ਅਧਿਕਾਰੀਆਂ ਦੀ ਮਹੀਨੇਵਰ ਮੀਟਿੰਗ ਹੋਈ।ਮੀਟਿੰਗ ਵਿਚ ਪਾਕਿਸਤਾਨ ਵੱਲੋਂ ਪਾਕ ਰੇਂਜ ਦੇ ਵਿੰਗ ਕਮਾਂਡਰ ਅਫ਼ਜ਼ਲ ਮਹਿਮੂਦ ਚੋਧਰੀ ਅਤੇ ਨਾਸਿਰ ਮੁਹੱਮਦ ਅਤੇ ਹੋਰਨਾਂ ਅਧਿਕਾਰੀਆਂ ਨੇ ਹਿੱਸਾ ਲਿਆ।
ਉੱਥੇ ਹੀ ਭਾਰਤ ਵੱਲੋਂ ਬੀ.ਐਸ.ਐਫ ਦੇ ਕਮਾਂਡੈਂਟ ਮੁਰਾਰੀ ਪ੍ਰਸਾਦ ਸਿੰਘ, ਅਜੈ ਕੁਮਾਰ,; ਐਚ.ਐਸ.ਸੋਹੀ, ਕੁਲਵੰਤ ਕੁਮਾਰ, ਡਿਪਟੀ ਕਮਾਂਡੈਂਟ (ਜੀ) ਆਰ.ਐਸ.ਡਾਗਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ। 
ਜਾਣਕਾਰੀ ਦਿੰਦੇ ਹੋਏ ਕਮਾਂਡੈਂਟ ਮੁਰਾਰੀ ਪ੍ਰਸਾਦ ਸਿੰਘ ਨੇ ਦੱਸਿਆ ਕਿ ਸਰਹੱਦ ਦੇ ਆਲੇ ਦੁਆਲੇ ਧੁੰਦ ਦੇ ਮੌਸਮ ਵਿਚ ਸੁਰੱਖਿਆ ਨੂੰ ਹੋਰ ਸਖ਼ਤ ਕਰਨ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਉੱਥੇ ਹੀ ਆਲੇ ਦੁਆਲੇ ਦੇ ਕਿਸਾਨਾਂ ਨੂੰ ਖੇਤੀ ਸਬੰਧੀ ਆਉਣ ਵਾਲੀਆਂ ਸਮਸਿਆਵਾਂ ਤੇ ਵਿਚਾਰ ਰੱਖੇ ਗਏ। ਉਨ੍ਹਾਂ ਦੱਸਿਆ ਕਿ ਦੋਵ੍ਹਾਂ ਦੇਸ਼ਾਂ ਦੇ ਅਧਿਕਾਰੀਆਂ ਨੇ ਆਪਸ ਵਿਚ ਅਮਨ ਸ਼ਾਂਤੀ ਬਣਾਈ ਰੱਖਣ ਦੀ ਗੱਲ ਕਹੀ ਅਤੇ ਹੋਰਨਾਂ ਗੱਲਾਂ ਤੇ ਵਿਚਾਰ ਹੋਇਆ।
Punjab Post Daily Online Newspaper & Print Media