Tuesday, November 10, 2026

ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੁੱਖਦਾਈ – ਪ੍ਰੋ. ਬਡੂੰਗਰ

ਅੰਮ੍ਰਿਤਸਰ, 18 ਜਨਵਰੀ (ਗੁਰਪ੍ਰੀਤ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਜੋਧਾਂ ਨੇੜਲੇ ਪਿੰਡ ਪਮਾਲ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ਦੀ ਘਟਨਾ ਨੂੰ ਦੁੱਖਦਾਈ ਦੱਸਿਆ ਹੈ।

kirpal-s-badunger
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਸਿੱਖ ਮਾਨਸਿਕਤਾ ਨੂੰ ਡੂੰਘੀ ਸੱਟ ਮਾਰਨ ਵਾਲੀਆਂ ਹਨ ਜਿਨ੍ਹਾਂ ਨਾਲ ਸਿੱਖ ਹਿਰਦੇ ਵਲੂੰਧਰੇ ਗਏ ਹਨ।ਉਨ੍ਹਾਂ ਕਿਹਾ ਕਿ ਮੌਜੂਦਾ ਘਟਨਾ ਵਿੱਚ ਪਿੰਡ ਪਮਾਲ ਦੇ ਰਹਿਣ ਵਾਲੇ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੂੰ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਕਰਕੇ ਮੁਆਫ ਨਹੀਂ ਕੀਤਾ ਜਾ ਸਕਦਾ।ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਦੀ ਵੀ ਕਿਤੇ ਨਾ ਕਿਤੇ ਅਣਗਹਿਲੀ ਸਾਹਮਣੇ ਆਈ ਹੈ, ਇਸ ਲਈ ਗੁਰਦੁਆਰਾ ਸਾਹਿਬ ਵਿਖੇ ਮਰਯਾਦਾ ਅਨੁਸਾਰ ਸੇਵਾ ਸੰਭਾਲ ਲਈ ਇਕ ਗ੍ਰੰਥੀ ਤੇ ਸੇਵਾਦਾਰ ਜ਼ਰੂਰ ਤਾਇਨਾਤ ਰਹੇ ਤਾਂ ਕਿ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ।ਉਨ੍ਹਾਂ ਪ੍ਰਸ਼ਾਸਨ ਨੂੰ ਜ਼ੋਰ ਦੇ ਕੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਖਿਲਾਫ ਸਖ਼ਤ ਕਾਰਵਾਈ ਕਰੇ ਤਾਂ ਕਿ ਪੰਜਾਬ ਵਿੱਚ ਅਮਨ ਸ਼ਾਂਤੀ ਦਾ ਮਾਹੌਲ ਕਾਇਮ ਰੱਖਿਆ ਜਾ ਸਕੇ।

Check Also

ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …

Leave a Reply