
ਬਠਿੰਡਾ, 19 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) -ਧੰਨ ਧੰਨ ਸ਼ਹੀਦ ਬਾਬਾ ਦੀਪ ਸਿੰਘ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਿੰਘ ਬ੍ਰਦਰਜ਼ ਸੇਵਾ ਸੁਸਾਇਟੀ ਅਤੇ ਇਲਾਕੇ ਦੀਆਂ ਸਮੂਹ ਧਾਰਮਿਕ ਸਿੱਖ ਜਥੇਬੰਦੀਆਂ ਦੇ ਸਹਿਯੋਗ ਸਦਕਾ ਪਹਿਲਾ ਗੁਰਮਤਿ ਸਮਾਗਮ 26 ਜਨਵਰੀ 2017 ਦਿਨ ਵੀਰਵਾਰ ਸ਼ਾਮ 7 ਵਜੇ ਤੋਂ 10 ਵਜੇ ਤੱਕ ਮੁਹੱਲਾ ਅਕਾਲਗੜ੍ਹ ਤੇਲੀਆਂ ਵਾਲਾ ਵਿਖੇ ਮਨਾਇਆ ਜਾ ਰਿਹਾ ਹੈ, ਜਿਸ ਵਿਚ ਉੱਚਕੋਟੀ ਦੇ ਪ੍ਰਚਾਰਕ ਰਾਗੀ ਭਾਈ ਗਗਨਦੀਪ ਸਿੰਘ ਸ੍ਰੀ ਗੰਗਾਨਗਰ ਵਾਲੇ, ਭਾਈ ਗੁਰਿੰਦਰ ਸਿੰਘ ਜੰਮੂ ਵਾਲੇ ਅਤੇ ਕਥਾ ਵਾਚਕ ਭਾਈ ਸੁਖਵਿੰਦਰ ਸਿੰਘ ਲੁਧਿਆਣੇ ਵਾਲੇ ਪਹੁੰਚ ਰਹੇ ਹਨ ਜੋ ਕਿ ਸੰਗਤਾਂ ਨੂੰ ਗੁਰਬਾਣੀ ਦੇ ਨਾਲ ਗੁਰੂ ਚਰਨਾਂ ਵਿਚ ਜੋੜਣਗੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media