Tuesday, July 7, 2026

ਵੋਟਰ ਨੂੰ ਜਾਗਰੂਕ ਕਰਨ ’ਤੇ ਕੇਂਦਰਿਤ ਹੋਵੇਗਾ ਇਸ ਵਾਰ ਗਣਤੰਤਰ ਦਿਵਸ ਸਮਾਗਮ- ਸੋਨਾਲੀ ਗਿਰੀ

ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ-ਸੁਖਬੀਰ ਸਿੰਘ)-ਪੰਜਾਬ ਵਿਧਾਨ ਸਭਾ 2017 ਦੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਇਸ ਵਾਰ ਦਾ ਗਣਤੰਤਰ ਦਿਵਸ ਸਮਾਗਮ ਵੋਟਰ ਜਾਗਰੂਕਤਾ ਨੂੰ ਸਮਰਪਿਤ ਰਹੇਗਾ ਅਤੇ ਇਸ ਰਾਹੀਂ ਵੋਟਰਾਂ ਨੂੰ ਵੱਧ ਤੋਂ ਵੱਧ ਮੱਤਦਾਨ ਬਿਨਾਂ ਕਿਸੇ ਲਾਲਚ, ਡਰ-ਭੈਅ ਦੇ ਕਰਨ ਦੀ ਅਪੀਲ ਕੀਤੀ ਜਾਵੇਗੀ, ਤਾਂ ਜੋ ਵੱਧ ਤੋਂ ਵੱਧ ਲੋਕ ਇਸ ਵਾਰ ਆਪਣੇ ਵੋਟ ਦੀ ਵਰਤੋਂ ਕਰਨ ਲਈ ਅੱਗੇ ਆਉਣ।

PPN1901201708

ਉਕਤ ਸਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਮੈਡਮ ਸੋਨਾਲੀ ਗਿਰੀ ਨੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿਚ ਕੀਤਾ। ਉਨਾਂ ਦੱਸਿਆ ਕਿ ਇਸ ਵਾਰ ਚੋਣ ਜਾਬਤਾ ਲੱਗਾ ਹੋਣ ਕਾਰਨ ਕਿਸੇ ਨੇਤਾ ਦੀ ਤਸਵੀਰ ਵਗੈਰਾ ਝਾਕੀਆਂ ਆਦਿ ’ਤੇ ਨਾ ਛਾਪੀ ਜਾਵੇ, ਕੇਵਲ ਵਿਭਾਗ ਦੀ ਕਾਰਗੁਜਾਰੀ ਸਬੰਧੀ ਵੇਰਵਾ ਤੇ ਪ੍ਰਦਰਸ਼ਨੀ ਹੋਵੇ। ਵਧੀਕ ਡਿਪਟੀ ਕਮਿਸ਼ਨਰ ਨੇ ਗੁਰੂ ਨਾਨਕ ਦੇਵ ਸਟੇਡੀਅਮ, ਜਿੱਥੇ ਕਿ ਪ੍ਰੋਗਰਾਮ ਕੀਤਾ ਜਾਣਾ ਹੈ, ਦੀ ਸਾਫ-ਸਫਾਈ, ਰਸਤਿਆਂ ਦੀ ਸਫਾਈ, ਪਾਰਕਿੰਗ, ਪੀਣ ਵਾਲੇ ਪਾਣੀ, ਬੈਠਣ ਦੇ ਪ੍ਰਬੰਧਾਂ ਦਾ ਆਦਿ ਦਾ ਵਿਸਥਾਰ ਪੂਰਵਕ ਜਾਇਜ਼ਾ ਲੈਂਦੇ ਹੋਏ ਸਾਰੇ ਅਧਿਕਾਰੀਆਂ ਦੀਆਂ ਡਿਊਟੀਆਂ ਸਮਾਗਮ ਦੀਆਂ ਤਿਆਰੀਆਂ ਵਿਚ ਲਗਾਈਆਂ।
ਉਨਾਂ ਸਮਾਗਮ ਦੌਰਾਨ ਪੇਸ਼ ਕੀਤੇ ਜਾਣ ਵਾਲੇ ਸਭਿਆਚਾਰਕ ਪ੍ਰੋਗਰਾਮ ਦੀਆਂ ਤਿਆਰੀਆਂ ਜਾਇਜ਼ਾ ਲੈਂਦੇ ਹੋਏ ਵਿਦਿਆਰਥੀਆਂ ਦੀਆਂ ਬੋਲੀਆਂ ਅਤੇ ਗੀਤਾਂ ਰਾਹੀਂ ਵੀ ਵੋਟਰ ਜਾਗੂਰਕਤਾ ਦਾ ਸੁਨੇਹਾ ਦੇਣ ਦਾ ਸੱਦਾ ਦਿੱਤਾ। ਉਨਾਂ ਦੱਸਿਆ ਕਿ 24 ਜਨਵਰੀ ਨੂੰ ਫੁੱਲ ਡਰੈਸ ਰਹਿਰਸਲ ਹੋਵੇਗੀ ਅਤੇ 26 ਜਨਵਰੀ ਨੂੰ ਸਵੇਰੇ ਸਾਢੇ 9  ਵਜੇ ਪ੍ਰੋਗਰਾਮ ਦੀ ਸ਼ੁਰੂਆਤ ਹੋਵੇਗੀ।ਉਨਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ ਵਿਚ ਚੰਗੀ ਕਾਰਗੁਜ਼ਾਰੀ ਕਰਨ ਵਾਲੇ ਕਰਮਚਾਰੀਆਂ ਨੂੰ ਮੁੱਖ ਮਹਿਮਾਨ ਵੱਲੋਂ ਸਨਮਾਨਿਤ ਵੀ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਕਮਿਸ਼ਨਰ ਸ੍ਰੀ ਵਿਕਾਸ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Check Also

ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …

Leave a Reply