Tuesday, August 11, 2026

ਵੋਟਰਾਂ ਨੂੰ ਜਾਗਰੂਕ ਕਰਨ ਲਈ ਕਰਮਪੁਰਾ ਸਕੂਲ ਦੇ ਬੱਚਿਆਂ ਨੇ ਸਾਇਕਲ ਰੈਲੀ ਕੱਢੀ

ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ-ਸੁਖਬੀਰ ਸਿੰਘ)- ਇਲੈਕਸ਼ਨ ਕਮਿਸ਼ਨ ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਦੀ ਯੋਗ ਅਗਵਾਈ ਵਿੱਚ ਸਵੀਪ ਗਤੀਵਿਧੀਆਂ ਅਧੀਨ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਅਧੀਨ ਸਕੂਲਾਂ ’ਚ ਕਈ ਤਰਾਂ ਦੀਆਂ ਗਤੀਵਿਧੀਆ ਕੀਤੀਆ ਜਾ ਰਹੀਆ ਹਨ, ਜਿਸ ਤਹਿਤ ਅੱਜ 19 ਜਨਵਰੀ ਨੂੰ ਸਸਸਸ ਕਰਮਪੁਰਾ ਸਕੂਲ ਦੇ ਬੱਚਿਆਂ ਨੇ ਸਾਇਕਲ ਰੈਲੀ ਕੱਢੀ।

PPN1901201710

ਇਸ ਰੈਲੀ ਰਾਹੀਂ ਵੋਟਰਾਂ ਨੂੰ ਨਿਰਪੱਖ ਹੋ ਕੇ, ਬਗੈਰ ਕਿਸੇ ਲਾਲਚ ਦੇ ਵੱਧ ਤੋਂ ਵੱਧ ਮੱਤਦਾਨ ਕਰਨ ਲਈ ਪ੍ਰੇਰਿਤ ਕੀਤਾ ਗਿਆ।ਸਾਇਕਲ ਰੈਲੀ ਨੂੰ ਵਧੀਕ ਡਿਪਟੀ ਕਮਿਸ਼ਨਰ (ਜ) ਅੰਮ੍ਰਿਤਸਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਝੰਡੀ ਦੇ ਕੇ ਰਵਾਨਾ ਕੀਤਾ।ਇਸ ਤੋਂ ਬਾਅਦ ਵਧੀਕ ਡਿਪਟੀ ਕਮਿਸ਼ਨਰ (ਜ) ਅੰਮ੍ਰਿਤਸਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਸਰਕਾਰੀ ਐਲੀਮੈਟਰੀ ਸਕੂਲ ਫੈਜਪੁਰਾ ਵਿਖੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਪੋਸਟਰਾਂ ਦੀ ਲਗਾਈ ਗਈ ਪ੍ਰਦਰਸ਼ਨੀ ਦਾ ਵੀ ਨਿਰੀਖਣ ਕੀਤਾ ਅਤੇ ਕੀਤੇ ਗਏ ਕੰਮਾਂ ਦੀ ਸ਼ਲਾਘਾ ਕੀਤੀ। ਇਸ ਸਮੇਂ ਇਹਨਾਂ ਦੇ ਨਾਲ ਜ਼੍ਹਿਲਾ ਸਿੱਖਿਆ ਅਫ਼ਸਰ (ਐ.ਸਿ), ਅੰਮ੍ਰਿਤਸਰ ਸ.ਸਲਵਿੰਦਰ ਸਿੰਘ ਸਮਰਾ, ਜ਼੍ਹਿਲਾ ਸਿੱਖਿਆ ਅਫ਼ਸਰ (ਸੈ.ਸਿ. ਅੰਮ੍ਰਿਤਸਰ ਅਮਰਦੀਪ ਸਿੰਘ ਸੈਣੀ ,ਉੱਪ ਜ਼੍ਹਿਲਾ ਸਿੱਖਿਆ ਅਫ਼ਸਰ (ਸੈ.ਸਿ) ਅੰਮ੍ਰਿਤਸਰ ਰਜੇਸ਼ ਕੁਮਾਰ, ਬੀ.ਈ.ਈ.ਓ ਸ਼੍ਰੀਮਤੀ ਕੰਵਲਜੀਤ ਕੌਰ,ਪ੍ਰਿੰਸੀਪਲ ਹਰਪ੍ਰੀਤ ਖੁਨਖੁਨ, ਅਮਨਦੀਪ ਸਿੰਘ ਪਨੂੰ,ਗੁਰਪ੍ਰੀਤ ਸਿੰਘ, ਜਸਬੀਰ ਸਿੰਘ, ਰਜਿੰਦਰ ਸਿੰਘ, ਗੁਰਸ਼ਰਨ ਸਿੰਘ, ਬਲਜਿੰਦਰ ਸਿੰਘ, ਹੈਡ ਟੀਚਰ ਹਰਦਿਆਲ ਸਿੰਘ ਵੀ ਮੋਜੂਦ ਸਨ ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply