Thursday, July 2, 2026

ਉਤਸ਼ਾਹ ਅਤੇ ਰਾਸ਼ਟਰੀ ਭਾਵਨਾ ਨਾਲ ਮਨਾਇਆ ਜਾਵੇਗਾ ਗਣਤੰਤਰਤਾ ਦਿਵਸ-ਡੀਸੀ

PPN1901201712ਫਾਜ਼ਿਲਕਾ, 19 ਜਨਵਰੀ (ਵਿਨੀਤ ਅਰੋੜਾ) – ਗਣਤੰਤਰ ਦਿਵਸ ਸਮਾਗਮ ਰਵਾਇਤੀ ਸਾਨੌ -ਸ਼ੌਕਤ ਅਤੇ ਪੂਰੇ ਉਤਸ਼ਾਹ ਨਾਲ ਮਨਾਉਣ ਲਈ ਲੋੜੀਂਦੇ ਪ੍ਰਬੰਧ ਕਰਨ ਵਾਸਤੇ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਪ੍ਰਬੰਧਾਂ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਅਧਿਕਾਰੀਆਂ ਨੂੰ ਹੋਣ ਵਾਲੇ ਕੰਮਾਂ ਬਾਰੇ ਜਾਣਕਾਰੀ ਅਤੇ ਲੋੜੀਂਦੇ ਨਿਰਦੇਸ਼ ਦਿੱਤੇ ਗਏ। ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਰਨੈਲ ਸਿੰਘ ਤੋਂ ਇਲਾਵਾ ਹੋਰਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਰਾਸ਼ਟਰੀ ਮਾਣ, ਗੌਰਵ, ਆਜ਼ਾਦੀ ਤੇ ਸਵੈਮਾਨ ਦੇ ਪ੍ਰਤੀਕ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਸਥਾਨਕ ਐਮ ਆਰ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਚ ਰਾਸ਼ਟਰੀ ਭਾਵਨਾ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਸਮੇਂ ਰਾਸ਼ਟਰੀ ਝੰਡੇ ਨੂੰ ਸਲਾਮੀ ਦੇਣ ਲਈ ਪੰਜਾਬ ਪੁਲੀਸ, ਬੀ.ਐਸ.ਐਫ, ਹੋਮ ਗਾਰਡਜ਼, ਐਨ.ਸੀ.ਸੀ ਅਤੇ ਗਰਲਜ਼ ਗਾਈਡਜ਼ ਦੀਆਂ ਟੁਕੜੀਆਂ ਮਾਰਚ ਪਾਸਟ ਵਿੱਚ ਹਿੱਸਾ ਲੈਣਗੀਆਂ ਅਤੇ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਪੀ.ਟੀ.ਸੋਅ ਅਤੇ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਦੇਸ਼ ਪ੍ਰੇਮ, ਰਾਸ਼ਟਰੀ ਏਕਤਾ, ਕੌਮੀ ਜਜ਼ਬੇ, ਭਾਰਤ ਦੇ ਇਤਿਹਾਸ ਤੇ ਆਜ਼ਾਦੀ ਸੰਗਰਾਮ ਨੂੰ ਦ੍ਰਿਸ਼ਟੀਮਾਨ ਕਰਨ ਵਾਲੇ ਪ੍ਰੋਗਰਾਮ ਪੇਸ਼ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦੌਰਾਨ ਵੱਖ ਵੱਖ ਵਿਭਾਗੀ ਕੰਮ ਤੋਂ ਇਲਾਵਾ ਹੋਰਨਾਂ ਖੇਤਰਾਂ ਵਿਚ ਚੰਗੀ ਕਾਰਗੁਜਾਰੀ ਕਰਨ ਵਾਲੇ ਕਰਮਚਾਰੀਆਂ ਦਾ ਸਨਮਾਨ ਵੀ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ਦੇ ਮੌਕੇ ਤੇ ਸਾਰੇ ਅਧਿਕਾਰੀ ਅਤੇ ਕਰਮਚਾਰੀ ਆਪਣੀ ਹਾਜ਼ਰੀ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਬੰਧੀ ਫੁੱਲ ਡਰੈੱਸ ਰਿਹਰਸਲ 23 ਜਨਵਰੀ ਨੂੰ ਹੋਵੇਗੀ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਆਪਣੇ ਵਿਭਾਗਾਂ ਦੇ ਕਰਮਚਾਰੀਆਂ ਦੀ ਸ਼ਿਰਕਤ ਨੂੰ ਯਕੀਨੀ ਬਣਾਉਣ। ਇਸ ਮੌਕੇ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਗੁਰਚਰਨ ਸਿੰਘ ਸੰਧੂ, ਸਿਵਲ ਸਰਜਨ ਸੁਰਿੰਦਰ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸੰਦੀਪ ਕੁਮਾਰ ਧੂੜੀਆ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸੁਭਾਸ਼ ਅਰੋੜਾ ਹਾਜ਼ਰ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ …

Leave a Reply