Tuesday, March 24, 2026

ਜ਼ਿਲ੍ਹਾ ਪੱਧਰੀ ਐਮ.ਸੀ.ਐਮ.ਸੀ ਕਮੇਟੀ ਪ੍ਰਿੰਟ, ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ’ਚ ਪੇਡ ਨਿਊਜ਼ ’ਤੇ ਰੱਖ ਰਹੀ ਹੈ ਨਜ਼ਰ – ਜ਼ਿਲ੍ਹਾ ਚੋਣ ਅਫ਼ਸਰ

PPN1901201713ਫਾਜ਼ਿਲਕਾ, 19 ਜਨਵਰੀ (ਵਿਨੀਤ ਅਰੋੜਾ) :  ਚਾਰ ਫ਼ਰਵਰੀ ਨੂੰ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤ ਦੇ ਚੋਣ ਕਮਿਸ਼ਨ ਨੇ ਪ੍ਰਿੰਟ/ਇਲੈਕਟ੍ਰਾਨਿਕ ਮੀਡੀਆ ਵਿਚ ਪੈਸੇ ਦੇ ਕੇ ਮਤਦਾਤਾਵਾਂ ਨੂੰ ਭਰਮਾਉਣ ਲਈ ਪ੍ਰਕਾਸ਼ਿਤ ਕਰਵਾਈਆਂ ਜਾਂਦੀਆਂ ਪੇਡ ਨਿਊਜ਼ (ਮੁੱਲ ਦੀਆਂ ਖਬਰਾਂ) ਨੂੰ ਰੋਕਣ ਦੇ ਮਕਸਦ ਨਾਲ ਜ਼ਿਲ੍ਹਾ ਪੱਧਰ ’ਤੇ ਗਠਿਤ ਕੀਤੀ ਗਈ ਮੀਡੀਆ ਸਰਟੀਫ਼ਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਆਪਣਾ ਕੰਮ ਪੂਰੀ ਤਰ੍ਹਾਂ ਚੌਕਸੀ ਨਾਲ ਕਰ ਰਹੀ ਹੈ। ਇਹ ਕਮੇਟੀ ਮੁੱਲ ਦੀਆਂ ਖ਼ਬਰਾਂ ਤੋਂ ਇਲਾਵਾ ਚੋਣ ਜ਼ਾਬਤੇ ਦੀ ਉਲੰਘਣਾ ਕਰਦੀਆਂ ਅਤੇ ਸੋਸ਼ਲ ਮੀਡੀਆ ਵਿਚ ਆ ਰਹੀਆਂ  ਖ਼ਬਰਾਂ ’ਤੇ ਵੀ ਪੂਰੀ ਨਜ਼ਰਸਾਨੀ ਕਰ ਰਹੀ ਹੈ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ  ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 205 ਵਿਚ ਚੱਲ ਰਹੀ ਮੀਡੀਆ ਸਰਟੀਫਿਕੇਸ਼ਨ ਅਤੇ ਮੀਡੀਆ ਮਨੋਟਰਿੰਗ ਕਮੇਟੀ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਅਰਵਿੰਦ ਕੁਮਾਰ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।ਇਸ ਕਮੇਟੀ ਵੱਲੋਂ ਹੁਣ ਤੱਕ ਵੱਖ-ਵੱਖ ਹਲਕਿਆਂ ਸਬੰਧੀ ਸਸਪੈਕਟਿਡ ਨਿਊਜ਼ ਦੇ 2, ਪੇਡ ਇਸ਼ਤਿਹਾਰਾਂ ਸਬੰਧੀ 7, ਚੋਣ ਜ਼ਾਬਤੇ ਦੀ ਉਲੰਘਣਾ ਅਤੇ ਖਰਚੇ ਸਬੰਧੀ 13 ਖ਼ਬਰਾਂ `ਤੇ ਕਾਰਵਾਈ ਕੀਤੀ ਹੈ।ਇਸ ਕਮੇਟੀ ਵੱਲੋਂ ਸ਼ੱਕੀ ਖ਼ਬਰਾਂ ਸਬੰਧਤ ਰਿਟਰਨਿੰਗ ਅਫ਼ਸਰਾਂ ਨੂੰ ਕਾਰਵਾਈ ਲਈ ਭੇਜੀਆਂ ਗਈਆਂ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਕਮੇਟੀ ਪ੍ਰਿੰਟ/ਇਲੈਕਟ੍ਰੋਨਿਕ ਤੇ ਸ਼ੋਸਲ ਮੀਡੀਆ ’ਚ ਪੇਡ ਨਿਊਜ਼ ’ਤੇ ਨਜ਼ਰ ਰੱਖ ਰਹੀ ਹੈ ਅਤੇ ਸ਼ੱਕੀ ‘ਪੇਡ ਨਿਊਜ਼’ ਮਿਲਣ ’ਤੇ ਤੁਰੰਤ ਸਬੰਧਤ ਰਿਟਰਨਿੰਗ ਅਫ਼ਸਰ ਰਾਹੀਂ ਸਬੰਧਤ ਉਮੀਦਵਾਰ/ਪਾਰਟੀ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਰਿਟਰਨਿੰਗ ਅਫ਼ਸਰ ਪਾਸੋਂ ਉਮੀਦਵਾਰ/ਪਾਰਟੀ ਨੂੰ ਨੋਟਿਸ ਮਿਲਣ ਤੋਂ ਬਾਅਦ 48 ਘੰਟੇ ਵਿੱਚ ਜਵਾਬ ਦੇਣਾ ਪੈਂਦਾ ਹੈ।ਜਵਾਬ ਨਾ ਆਉਣ ’ਤੇ ਇਸ ਨੂੰ ‘ਪੇਡ ਨਿਊਜ਼’ ਮੰਨ ਲਿਆ ਜਾਂਦਾ ਹੈ ਅਤੇ ਜਿਸ ਤੋਂ ਬਾਅਦ ਉਸ ਦਾ ਖਰਚ ਉਮੀਦਵਾਰ ਦੇ ਖਾਤੇ ਵਿਚ ਪਾ ਦਿੱਤਾ ਜਾਂਦਾ ਹੈ।ਉਨ੍ਹਾਂ ਸਮੂਹ ਕਮੇਟੀ ਮੈਂਬਰਾਂ ਨੂੰ ਆਪਣਾ ਕੰਮ ਪੂਰੀ ਚੌਕਸੀ ਨਾਲ ਕਰਨ ਦੀ ਹਦਾਇਤ ਕੀਤੀ।ਇਸ ਮੌਕੇ ਐਮ.ਸੀ.ਐਮ.ਸੀ ਦੇ ਸਹਾਇਕ ਨੋਡਲ ਅਫ਼ਸਰ-ਕਮ-ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਗੁਰਦਾਸ ਸਿੰਘ, ਕਮੇਟੀ ਮੈਂਬਰ ਜਲੇਸ਼ ਠੱਠਈ ਆਲ ਇੰਡੀਆ ਰੇਡੀਓ ਤੋਂ ਇਲਾਵਾ ਐਮ.ਸੀ.ਐਮ.ਸੀ ’ਚ ਡਿਊਟੀ ’ਤੇ ਤਾਇਨਾਤ ਵੱਖ-ਵੱਖ ਕਰਮਚਾਰੀ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply