ਫਾਜ਼ਿਲਕਾ, 19 ਜਨਵਰੀ (ਵਿਨੀਤ ਅਰੋੜਾ) : ਚਾਰ ਫਰਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ -2017 ਲਈ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਾਸਤੇ ਦਾਖ਼ਲ ਹੋਈਆਂ ਨਾਮਜ਼ਦਗੀਆਂ ਦੀ ਪੜਤਾਲ ਉਪਰੰਤ 48 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦਿੱਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਪ੍ਰਕਿਰਿਆ ਦੇ ਅਮਲ ਤਹਿਤ ਅੱਜ 19 ਜਨਵਰੀ ਨੂੰ ਦਾਖ਼ਲ ਹੋਏ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੌਰਾਨ 11 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ ਰੱਦ ਹੋਈਆਂ ਨਾਮਜ਼ਦਗੀਆਂ ਵਿਚ ਵਿਧਾਨ ਸਭਾ ਹਲਕਾ ਜਲਾਲਾਬਾਦ-79 ਤੋਂ ਹੰਸ ਰਾਜ ਜੋਸ਼ਨ, ਹਰਸਸਿਮਰਤ ਕੌਰ ਬਾਦਲ, ਗੁਰਇਕਬਾਲ ਸਿੰਘ ਅਤੇ ਵਿਧਾਨ ਸਭਾ ਹਲਕਾ ਫਾਜ਼ਿਲਕਾ-80 ਤੋਂ ਨਿਰਮਲਾ ਜਿਆਣੀ, ਜਸ਼ਨਦੀਪ ਕੌਰ, ਵਰਿੰਦਰ ਸਿੰਘ ਰੱਦ ਹੋਈਆਂ ਹਨ। ਇਸ ਤਰ੍ਹਾਂ ਹੀ ਵਿਧਾਨ ਸਭਾ ਹਲਕਾ ਅਬੋਹਰ-81 ਤੋਂ ਸ਼੍ਰੀ ਸੰਦੀਪ ਕੁਮਾਰ ਜਾਖੜ, ਅਜੈ ਨਾਗਪਾਲ, ਸ਼੍ਰੀ ਕਰਨ ਨਾਰੰਗ ਅਤੇ ਸ਼੍ਰੀ ਗੁਰਮੀਤ ਸਿੰਘ ਅਤੇ ਵਿਧਾਨ ਸਭਾ ਹਲਕਾ ਬੱਲੂਆਣਾ ਤੋਂ ਸ੍ਰੀ ਗੁਰਦੇਵ ਸਿੰਘ ਦੇ ਨਾਮਜ਼ਦਗੀ ਪੱਤਰ ਰੱਦ ਹੋਏ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 21 ਜਨਵਰੀ ਤੱਕ ਜੇਕਰ ਕੋਈ ਉਮੀਦਵਾਰ ਆਪਣੇ ਕਾਗਜ ਵਾਪਸ ਲੈਣਾ ਚਾਹੁੰਦਾ ਹੈ ਤਾਂ ਉਹ ਵਾਪਸ ਲੈ ਸਕੇਗਾ। ਇਸੇ ਦਿਨ ਰਿਟਰਨਿੰਗ ਅਫ਼ਸਰਾਂ ਵੱਲੋਂ ਆਜ਼ਾਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media