Thursday, March 26, 2026

ਜ਼ਿਲ੍ਹੇ ਵਿਚ ਲੱਕੀ ਡਰਾਅ ਸਕੀਮਾਂ, ਪ੍ਰਾਈਵੇਟ ਲਾਟਰੀਆਂ ਅਤੇ ਕਮੇਟੀਆਂ ਕੱਢਣ ’ਤੇ ਪਾਬੰਦੀ

ਫਾਜ਼ਿਲਕਾ, 20 ਜਨਵਰੀ (ਵਿਨੀਤ ਅਰੋੜਾ) – ਜ਼ਿਲ੍ਹਾ ਮੈਜ਼ਿਸਟ੍ਰੇਟ ਈਸ਼ਾ ਕਾਲੀਆ ਨੇ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਵਿਚ ਕੱਢੇ ਜਾਂਦੇ ਲੱਕੀ ਡਰਾਅ ਸਕੀਮਾਂ, ਪ੍ਰਾਈਵੇਟ ਲਾਟਰੀਆਂ, ਕਮੇਟੀਆਂ ’ਤੇ ਪਾਬੰਦੀ ਦੇ ਹੁਕਮ ਲਾਗੂ ਕੀਤੇ ਹਨ।ਜ਼ਿਲ੍ਹਾ ਮੈਜ਼ਿਸਟ੍ਰੇਟ ਨੇ ਆਪਣੇ ਹੁਕਮਾਂ ਵਿਚ ਕਿਹਾ ਕਿ ਕਈ ਲੋਕਾਂ ਵੱਲੋਂ ਭੋਲੇ-ਭਾਲੇ ਲੋਕਾਂ ਨੂੰ ਗੁੰਮਰਾਹ ਕਰਕੇ ਲਾਟਰੀਆਂ ਅਤੇ ਲੱਕੀ ਕੂਪਨ ਸਕੀਮਾਂ ਆਦਿ ਰਾਹੀਂ ਉਨ੍ਹਾਂ ਦਾ ਧਨ ਲੁੱਟਿਆ ਜਾਂਦਾ ਹੈ।

isha-kalia-dc

ਜਿਸ ਕਾਰਨ ਲੋਕਾਂ ਦੀ ਆਰਥਿਕ ਲੁੱਟ ਹੁੰਦੀ ਹੈ।ਉਨ੍ਹਾਂ ਕਿਹਾ ਕਿ ਹਫ਼ਤਾਵਾਰੀ ਜਾਂ ਮਹੀਨੇਵਾਰ ਪੈਸੇ ਇੱਕਠੇ ਕਰਕੇ ਡਰਾਅ ਕੱਢੇ ਜਾਂਦੇ ਹਨ ਜਾਂ ਡਰਾਅ ਰਾਹੀਂ ਪੈਸੇ, ਇਨਾਮ ਵਸਤੂ ਆਦਿ ਦਿੱਤੀ ਜਾਂਦੀ ਹੈ ਜਾਂ ਬੋਲੀ ਕੀਤੀ ਜਾਂਦੀ ਹੈ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਜਾਂਦੀ ਹੈ। ਇਸ ਤਰ੍ਹਾਂ ਹੀ ਜ਼ਿਲ੍ਹਾ ਮੈਜ਼ਿਸਟ੍ਰੇਟ ਵੱਲੋਂ ਜ਼ਿਲ੍ਹੇ ਵਿਚ ਜਨਤਕ ਥਾਵਾਂ ’ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ, ਜਨਤਕ ਥਾਵਾਂ ’ਤੇ ਕਿਸੇ ਵਿਅਕਤੀ ਵੱਲੋਂ ਨਾਅਰੇ ਲਗਾਉਣ, ਭੜਕਾਊ ਭਾਸ਼ਣ ਦੇਣ ਜਾਂ ਉਤੇਜਿਕ ਸ਼ਬਦਾਂ ਦਾ ਇਸਤੇਮਾਲ ਕਰਨ ਦੀ ਮਨਾਹੀ ਹੈ।ਉਨ੍ਹਾਂ ਕਿਹਾ ਕਿ ਇਹ ਹੁਕਮ 16 ਮਾਰਚ 2017 ਤੱਕ ਲਾਗੂ ਰਹਿਣਗੇ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply