Thursday, July 2, 2026

ਆਪ ਦੇ ਸਮਰਬੀਰ ਸਿੰਘ ਨੇ ਵੱਖ ਵੱਖ ਬਾਜ਼ਾਰਾਂ ਵਿਚ ਕੀਤਾ ਚੋਣ ਪ੍ਰਚਾਰ

ਫਾਜ਼ਿਲਕਾ, 20 ਜਨਵਰੀ (ਵਿਨੀਤ ਅਰੋੜਾ)- ਫਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਮਰਬੀਰ ਸਿੰਘ ਨੇ ਆਪਣੇ ਸੈਂਕੜਿਆਂ ਸਾਥੀਆਂ ਸਮੇਤ ਫਾਜ਼ਿਲਕਾ ਦੇ ਵੱਖ ਵੱਖ ਬਾਜ਼ਾਰਾਂ ਵਿਚ ਜਾਕੇ ਚੋਣ ਪ੍ਰਚਾਰ ਕੀਤਾ।

PPN2001201720

ਇਸ ਮੌਕੇ ਸੰਬੋਧਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਨੇ ਜੋ ਵਾਅਦੇ ਚੋਣਾਂ ਵਿਚ ਕੀਤੇ ਹਨ ਉਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੋਜ਼ਵਾਨਾਂ ਨੂੰ ਰੋਜ਼ਗਾਰ,ਸਿੱਖਿਆ, ਸਿਹਤ ਅਤੇ ਪੰਜਾਬ ਦੀ ਕਿਸਾਨੀ ਨੂੰ ਪੂਰਾ ਮਾਨ ਸਨਮਾਨ ਮਿਲੇਗਾ। ਇਸ ਮੌਕੇ ਦੁਕਾਨਦਾਰਾਂ ਨੇ ਵੀ ਸਮਰਬੀਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦੁਆਇਆ। ਇਸ ਮੌਕੇ ਜਸਮਿੰਦਰ ਸਿੰਘ ਕੈਪਲ, ਹਰਜੀਤ ਸਿੰਘ, ਛਿੰਦਾ ਸੌਂਕੀ, ਭੁਪਿੰਦਰ ਸਿੰਘ ਭਿੰਦਾ, ਲਵਕੀਰਤ ਸਿਘ ਸਿੱਧੂ, ਮੋਹਨ ਸਿੰਘ, ਸਾਹਿਲ ਕਾਮਰਾ, ਪੁਖਰਾਜ ਗਾਬਾ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ …

Leave a Reply