ਭਿੱਖੀਵਿੰਡ, ਬੀੜ ਸਾਹਿਬ 21 ਜਨਵਰੀ (ਭਾਟੀਆ, ਕੰਬੋਲੇ, ਬਖਤਾਵਰ) – ਭਿੱਖੀਵਿੰਡ ਦੇ ਗੁਰੂਕੁਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਵਿਖੇ ਸਾਇੰਸ ਸੈਮੀਨਾਰ ਕਰਵਾਇਆ ਗਿਆ।ਸੈਮੀਨਾਰ ਦੌਰਾਨ ਸਾਇੰਸ ਟੀਚਰ ਧੀਰਜ ਮਹਿਤਾ ਤੇ ਰੁਪਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸਾਇੰਸ ਦੇ ਮਹੱਤਵ ਬਾਰੇ ਦੱਸਿਆ ਤੇ ਆਖਿਆ ਕਿ ਸਾਇੰਸ ਦਾ ਸਾਡੀ ਜਿੰਦਗੀ ਵਿਚ ਬਹੁਤ ਮਹੱਤਵ ਹੈ ਅਤੇ ਸਾਇੰਸ ਤੋਂ ਬਿਨ੍ਹਾ ਵਿਦਿਆਰਥੀ ਆਪਣੀ ਪੜ੍ਹਾਈ ਪੂਰੀ ਨਹੀ ਕਰ ਸਕਦੇ ਹੈ।ਧੀਰਜ ਮਹਿਤਾ ਨੇ ਵਿਗਿਆਨੀਆਂ ਤੇ ਉਹਨਾਂ ਦੀਆਂ ਖੋਜਾਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਤੇ ਕੁਝ ਸਾਇੰਸ ਦੇ ਪ੍ਰਯੋਗ ਕਰਕੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ।ਇਸ ਮੌਕੇ ਮਲਕੀਤ ਸਿੰਘ, ਗੁਰਚਰਨ ਸਿੰਘ, ਗੁਰਬੀਰ ਸਿੰਘ, ਖੁਸ਼ਬੂ ਆਦਿ ਸਕੂਲ ਸਟਾਫ ਤੇ ਵਿਦਿਆਰਥੀ ਹਾਜਰ ਸਨ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media