Monday, September 14, 2026

ਛੀਨਾ ਖਿਲਾਫ਼ ਮੈਦਾਨ ’ਚ ਉਤਰੇ ਪ੍ਰਮੋਦ ਦੇਵਗਨ ਨੇ ਨਾਮਜ਼ਦਗੀ ਪੱਤਰ ਵਾਪਸ ਲਏ

ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ ਬਿਊਰੋ)- ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਦਿਹਾਤੀ ਪ੍ਰਮੋਦ ਦੇਵਗਨ ਵੱਲੋਂ ਭਾਜਪਾ ਖਿਲਾਫ਼ ਕਦਮ ਚੁੱਕਦੇ ਹੋਏ ਅੰਮ੍ਰਿਤਸਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਅਜ਼ਾਦ ਉਮੀਦਵਾਰ ਵਜੋਂ ਭਰੇ ਆਪਣੇ ਨਾਮਜ਼ਦਗੀ ਪੱਤਰ ਨੂੰ ਅੱਜ ਉਨ੍ਹਾਂ ਵੱਲੋਂ ਵਾਪਸ ਲੈ ਲਿਆ ਗਿਆ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਭਾਜਪਾ ਉਮੀਦਵਾਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਹੱਕ ’ਚ ਪੂਰਨ ਸਮਰਥਨ ਦੇਣ ਦਾ ਐਲਾਨ ਵੀ ਕੀਤਾ।
ਅੱਜ ਪ੍ਰਮੋਦ ਦੇਵਗਨ ਨੇ ਬਿਨ੍ਹਾਂ ਸ਼ਰਤ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ। ਇਸ ਦੇ ਬਾਅਦ ਸ੍ਰੀ ਦੇਵਗਨ ਨੇ ਜਿੱਥੇ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਅਤੇ ਹੋਰ ਸੀਨੀਅਰ ਭਾਜਪਾ ਆਗੂਆਂ ਦੀ ਮੌਜ਼ੂਦਗੀ ’ਚ ਲੋਕ ਸਭਾ ਦੇ ਉਮੀਦਵਾਰ ਰਜਿੰਦਰ ਮੋਹਨ ਸਿੰਘ ਛੀਨਾ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ, ਉੱਥੇ ਭਾਜਪਾ ਨੇਤਾਵਾਂ ਨੇ ਵੀ ਦੇਵਗਨ ਨੂੰ ਪਾਰਟੀ ’ਚ ਪੂਰਾ ਮਾਣ-ਸਨਮਾਨ ਦੇਣ ਦਾ ਯਕੀਨ ਦਿਵਾਇਆ।ਇਸ ਦੌਰਾਨ ਦੇਵਗਨ ਨੂੰ ਛੀਨਾ ਦੀ ਚੋਣ ਪ੍ਰਚਾਰ ਮੁਹਿੰਮ ਦਾ ਅਟਾਰੀ ਹਲਕੇ ਤੋਂ ਇੰਚਾਰਜ ਵੀ ਨਿਯੁੱਕਤ ਕਰ ਦਿੱਤਾ।ਦੇਵਗਨ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜਿਹੜੀ ਸੇਵਾ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …

Leave a Reply