ਫਾਜ਼ਿਲਕਾ 21 ਜਨਵਰੀ (ਵਿਨੀਤ ਅਰੋੜਾ) – ਚਾਰ ਫਰਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ -2017 ਲਈ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਾਸਤੇ ਦਾਖ਼ਲ ਹੋਏ ਕੁੱਲ ਨਾਮਜ਼ਦਗੀ ਪੱਤਰਾਂ ਵਿਚੋਂ 4 ਆਜ਼ਾਦ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈਣ ਉਪਰੰਤ 44 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ।ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦਿੱਤੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਪ੍ਰਕਿਰਿਆ ਦੇ ਅਮਲ ਤਹਿਤ ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਆਖ਼ਰੀ ਦਿਨ 4 ਆਜ਼ਾਦ ਉਮੀਦਵਾਰਾਂ ਵੱਲੋਂ ਕਾਗਜ਼ ਵਾਪਸ ਲਏ ਗਏ ਹਨ।ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਫਾਜ਼ਿਲਕਾ ਤੋਂ ਤਿੰਨ ਆਜ਼ਾਦ ਉਮੀਦਵਾਰਾਂ (ਮਹਿੰਦਰ ਕੁਮਾਰ, ਸ਼੍ਰੀਮਤੀ ਹਰਮੰਦਰ ਕੌਰ ਅਤੇ ਕੌਸ਼ਲ ਬੂਕ), ਅਬੋਹਰ ਤੋਂ ਆਜ਼ਾਦ ਉਮੀਦਵਾਰ ਸੁਨੀਲ ਕੁਮਾਰ ਵੱਲੋਂ ਕਾਗਜ਼ ਵਾਪਸ ਲਏ ਗਏ ਹਨ ਜਦੋਂ ਕਿ ਜਲਾਲਾਬਾਦ ਅਤੇ ਬੱਲੂਆਣਾ ਵਿਧਾਨ ਸਭਾ ਹਲਕਿਆਂ ਤੋਂ ਕਿਸੇ ਵੀ ਉਮੀਦਵਾਰ ਵੱਲੋਂ ਕਾਗਜ਼ ਵਾਪਸ ਨਹੀਂ ਲਏ ਗਏ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਲਾਲਾਬਾਦ ਹਲਕੇ ਲਈ ਹੁਣ ਕੁੱਲ 11 ਉਮੀਦਵਾਰ, ਫਾਜ਼ਿਲਕਾ ਲਈ 15, ਅਬੋਹਰ ਲਈ 11 ਅਤੇ ਬੱਲੂਆਣਾ ਹਲਕੇ ਲਈ 7 ਉਮੀਦਵਾਰ ਚੋਣ ਮੈਦਾਨ ਵਿਚ ਹਨ।ਉਨ੍ਹਾਂ ਦੱਸਿਆ ਕਿ ਆਜ਼ਾਦ ਉਮੀਦਵਾਰਾਂ ਨੂੰ ਰਿਟਰਨਿੰਗ ਅਫ਼ਸਰਾਂ ਵੱਲੋਂ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media