
ਫਾਜ਼ਿਲਕਾ, 21 ਜਨਵਰੀ (ਵਿਨੀਤ ਅਰੋੜਾ) – ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਅਤੇ ਐਸ. ਕੇ. ਅਗਰਵਾਲ ਜ਼ਿਲ੍ਹਾਂ ਅਤੇ ਸੈਸ਼ਨ ਜੱਜ ਫ਼ਿਰੋਜਪੁਰ ਦੀ ਅਗਵਾਈ ਵਿਚ ਅੱਜ ਜਿਲ੍ਹਾ ਫਾਜਿਲਕਾ ਵਿਚ ਮਹੀਨਵਾਰ ਲੋਕ ਅਦਾਲਤ ਲਗਾਈ ਗਈ। ਜਿਸ ਵਿਚ ਵੱਖ ਵੱਖ ਬੈਚ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ’ਚ ਸਥਾਪਤ ਕੀਤੇ ਗਏ।
ਜਾਣਕਾਰੀ ਦਿੰਦਿਆਂ ਲੱਛਮਣ ਸਿੰਘ ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ ਫਾਜਿਲਕਾ ਅਤੇ ਕੇ. ਕੇ. ਬਾਂਸਲ ਸੀ.ਜੇ.ਐੱਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿਚ 141 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 1,25,65,910 ਰੁਪਏ ਦੇ ਅਵਾਰਡ ਪਾਸ ਕੀਤੇ ਗਏ।
ਕੇ.ਕੇ. ਬਾਂਸਲ ਨੇ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਨ੍ਹਾਂ ਲੋਕਾਂ ਦੇ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤ ਵੱਲੋਂ ਦੋਵ੍ਹਾਂ ਪਾਰਟੀਆਂ ਵਿਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰ ਵੱਧਦਾ ਹੈ। ਲੋਕ ਅਦਾਲਤ ਵਿਚ ਫੈਸਲਾਂ ਹੋਣ ਤੋਂ ਬਾਅਦ ਕੇਸ ਵਿਚ ਲੱਗੀ ਸਾਰੀ ਕੋਰਟ ਫੀਸ ਵਾਪਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਦੇ ਫੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿਚ ਫੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾੳ।
ਅੰਤ ਵਿਚ ਕੇ.ਕੇ. ਬਾਂਸਲ ਸੀ.ਜੇ.ਐਮ -ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਨੇ ਦੱਸਿਆ ਕਿ ਅਗਲੀ ਨੈਸ਼ਨਲ ਲੋਕ ਅਦਾਲਤ 11 ਫਰਵਰੀ 2017 ਨੂੰ ਪੂਰੇ ਭਾਰਤ ਵਿਚ ਲਗਾਈ ਜਾ ਰਹੀ ਹੈ ਅਤੇ ਸਾਨੂੰ ਇਨ੍ਹਾਂ ਲੋਕ ਅਦਾਲਤਾਂ ਰਾਹੀਂ ਕੇਸਾਂ ਦਾ ਫੈਸਲਾਂ ਕਰਵਾਉਣਾ ਚਾਹੀਦਾ ਹੈ, ਤਾਂ ਜੋ ਸਮੇਂ ਦੇ ਪੈਸੇ ਦੋਨਾਂ ਦੀ ਬੱਚਤ ਹੋ ਸਕੇ।
Punjab Post Daily Online Newspaper & Print Media