Thursday, November 5, 2026

ਸਮਰਬੀਰ ਸਿੰਘ ਨੇ ਵੱਖ ਵੱਖ ਪਿੰਡਾਂ ਦਾ ਕੀਤਾ ਦੌਰਾ

PPN2101201726ਫਾਜ਼ਿਲਕਾ, 21 ਜਨਵਰੀ (ਵਿਨੀਤ ਅਰੋੜਾ) – ਆਮ ਆਦਮੀ ਪਾਰਟੀ ਦੇ ਉਮੀਦਵਾਰ ਸਮਰਬੀਰ ਸਿੰਘ ਨੇ ਆਪਣੀ ਚੋਣਾਵੀ ਜੰਗ ਨੂੰ ਤੇਜ਼ ਕਰਦੇ ਹੋਏ ਅੱਜ ਵੱਖ ਵੱਖ ਪਿੰਡਾਂ ਦਾ ਤੂਫਾਨੀ ਦੋਰਾ ਕਰਕੇ ਲੋਕਾਂ ਨੂੰ ਆਪ ਦੇ ਪੱਖ ਵਿਚ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ। ਹਾਜ਼ਰੀਨ ਨੂੰ ਸੰਬੋਧਤ ਕਰਦਿਆਂ ਸਮਰਬੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਸਿਆਸੀ ਪਾਰਟੀ ਨਹੀਂ ਸਗੋਂ ਇੱਕ ਇੰਕਲਾਬ ਹੈ।ਉਨ੍ਹਾਂ ਕਿਹਾ ਕਿ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਦੀਆਂ ਲੋਕਪੱਖੀ ਯੋਜਨਾਵਾਂ ਨੂੰ ਪਹਿਲ ਦੇ ਆਧਾਰ ਲਾਗੂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਆਉਂਦੇ ਹੀ ਪੰਜਾਬ ਤੋਂ ਬਾਹਰ ਜਾ ਚੁੱਕੇ ਉਦਯੋਗਾਂ ਨੂੰ ਵਾਪਸ ਪੰਜਾਬ ਵਿਚ ਲਿਆਂਦਾ ਜਾਵੇਗਾ।ਸਿਆਸੀ ਲੀਡਰਾਂ ਅਤੇ ਮਾਫ਼ੀਆਂ ਦੇ ਕਬਜ਼ੇ ਵਿਚ ਜੋ ਰੇਤ ਅਤੇ ਬਜਰੀ ਦਾ ਕੰਮ ਹੈ ਉਸ ਨੂੰ ਆਜ਼ਾਦ ਕਰਵਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਨੋਜ਼ਵਾਨਾਂ ਦੇ ਜਾਣ ਦੇ ਰੁਝਾਨ ਨੂੰ ਰੋਕਕੇ ਉਨ੍ਹਾਂ ਨੂੰ ਪੰਜਾਬ ਵਿਚ ਹੀ ਰੋਜ਼ਗਾਰ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਪ ਦੀ ਸਰਕਾਰ ਆਉਂਦੇ ਹੀ ਮੁਫ਼ਤ ਵਿਦਿਆ ਅਤੇ ਵਾਈ ਫਾਈ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ।ਨਸ਼ਿਆਂ ਨੂੰ ਪਹਿਲ ਦੇ ਆਧਾਰ ਤੇ ਪੰਜਾਬ ਤੋਂ ਬਾਹਰ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀ ਚਾਰ ਫਰਵਰੀ ਨੂੰ ਆਪ ਦੇ ਪੱਖ ਵਿਚ ਆਪਣਾ ਕੀਮਤੀ ਵੋਟ ਦੇਣ ਤਾਕਿ ਪੰਜਾਬ ਦੀ ਜਨਤਾ ਨੂੰ ਇੱਕ ਸਾਫ਼ ਸੁਥਰਾ ਪ੍ਰਸ਼ਾਸਨ ਮਿਲ ਸਕੇ। ਇਸ ਮੌਕੇ ਜਸਵਿੰਦਰ ਸਿੰਘ ਕੈਪਲ, ਹਰਜੀਤ ਸਿੰਘ, ਛਿੰਦਾ ਸੋਂਕੀ, ਭੁਪਿੰਦਰ ਸਿੰਘ ਭਿੰਦਾ, ਲਵਕੀਰਤ ਸਿੰਘ ਸਿੱਧੂ, ਮੋਹਨ ਸਿੰਘ, ਸਾਹਿਲ ਕਾਮਰਾ, ਪੁਖਰਾਜ ਗਾਬਾ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …

Leave a Reply