ਅੰਮ੍ਰਿਤਸਰ, 21 ਜਨਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੂੰ ਇੱਕ ਪੱਤਰ ਲਿਖ ਕੇ ਉਨ੍ਹਾਂ ਪਾਸੋਂ ਸਿੱਖ ਮਸਲਿਆਂ ਸਬੰਧੀ ਗੱਲਬਾਤ ਕਰਨ ਲਈ ਸਮਾਂ ਮੰਗਿਆ ਹੈ।ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅੱਜ ਸਿੱਖ ਕੌਮ ਅੰਤਰਰਾਸ਼ਟਰੀ ਪੱਧਰ ‘ਤੇ ਫੈਲੀ ਹੋਈ ਹੈ ਅਤੇ ਵੱਖ-ਵੱਖ ਦੇਸ਼ਾਂ ਦੀ ਤਰੱਕੀ ਲਈ ਵਿਸ਼ੇਸ਼ ਯੋਗਦਾਨ ਰੱਖਦੀ ਹੈ ਪਰ ਸਿੱਖ ਕੌਮ ਨੂੰ ਦੇਸ਼-ਵਿਦੇਸ਼ ਅੰਦਰ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਉਨ੍ਹਾਂ ਕਿਹਾ ਕਿ ਭਾਰਤ ਦੇ ਵੱਖ-ਵੱਖ ਸੂਬਿਆਂ ਅੰਦਰ ਸਿੱਖਾਂ ਦੀਆਂ ਸਮੱਸਿਆਵਾਂ ਵੀ ਵੱਖ-ਵੱਖ ਹਨ, ਜਿਨਾਂ ਤੋਂ ਨਿਜਾਤ ਲਈ ਸਿੱਖਾਂ ਵੱਲੋਂ ਸਮੇਂ-ਸਮੇਂ ‘ਤੇ ਮੰਗ ਕੀਤੀ ਜਾਂਦੀ ਰਹੀ ਹੈ।ਉਨ੍ਹਾਂ ਦੁਹਰਾਇਆ ਕਿ ਸ਼੍ਰੋਮਣੀ ਗੁ:ਪ੍ਰ: ਕਮੇਟੀ ਸਿੱਖਾਂ ਦੀ ਨੁਮਾਇੰਦਾ ਧਾਰਮਿਕ ਜਥੇਬੰਦੀ ਹੈ ਅਤੇ ਇਹ ਸਿੱਖ ਮਸਲਿਆਂ ਦੀ ਪੈਰਵਾਈ ਲਈ ਹਮੇਸ਼ਾ ਮੋਹਰੀ ਰਹਿੰਦੀ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ, ਮੁੱਖ ਸਕੱਤਰ ਹਰਚਰਨ ਸਿੰਘ, ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਤੇ ਰਣਜੀਤ ਸਿੰਘ, ਮੀਤ ਸਕੱਤਰ ਸਿਮਰਜੀਤ ਸਿੰਘ ਕੰਗ, ਸੁਪ੍ਰਿੰਟੈਂਡੈਂਟ ਗੁਰਨਾਮ ਸਿੰਘ, ਇੰਦਰ ਮੋਹਣ ਸਿੰਘ ਅਨਜਾਣ ਇੰਚਾਰਜ ਤੇ ਹੋਰ ਹਾਜ਼ਰ ਸਨ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media