Sunday, August 30, 2026

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਗੁਰਮਤਿ ਗਿਆਨ ਸਮਾਗਮ ਆਯੋਜਿਤ

PPN130602

ਤਸਵੀਰ- ਅਵਤਾਰ ਸਿੰਘ ਕੈਂਥ
ਬਠਿੰਡਾ, 13 ਜੂਨ (ਜਸਵਿੰਦਰ ਸਿੰਘ ਜੱਸੀ)-  ਸ਼ਹਿਰ ਬਠਿੰਡਾ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸੰਗਤਾਂ ਦੇ ਉੱਦਮ ਸਦਕਾ ੬ ਦਿਨਾ ਸਮਾਗਮਾਂ ਅੰਦਰ ਚੱਲ ਰਹੇ ਧਾਰਮਿਕ ਦੀਵਾਨਾਂ ਦੀ ਲੜੀ ‘ਚ  ਭਾਈ ਸਾਹਿਬ ਸਿੰਘ ਸਾਹਬਾਦ ਮਾਰਕੰਡਾ ਵੱਲੋਂ ਸੰਗਤਾਂ ਨੂੰ ਜੋ ਗੁਰਮਤਿ ਅਤੇ ਬਾਣੀ ਦੀ ਸ਼ੁੱਧ ਵਿਆਖਿਆ ਸੰਗਤਾਂ ਨੂੰ ਬਾਣੀ ਅਤੇ ਇਤਿਹਾਸ ਦੀ ਸੋਝੀ ਬਾਰੇ ਸੰਖੇਪ ਵਿਚ ਜਾਣਕਾਰੀ ਦਿੱਤੀ ਜਾ ਰਹੀ ਹੈ ਇਸ ਮੌਕੇ ਭਾਈ ਤਰਸੇਮ ਸਿੰਘ ਹਰਰਾਏਪੁਰ ਵਾਲੇ ਹਜ਼ੂਰੀ ਰਾਗੀ ਜੱਥੇ ਵਲੋਂ ਵੀ ਸੰਗਤਾਂ ਨੂੰ ਬਾਣੀ ਨਾਲ ਜੋੜਣ ਦੇ ਉਪਰਾਲੇ ਸਦਕਾ ਸ਼ਬਦ ਗੁਰਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਜੋੜਿਆ ਜਾ ਰਿਹਾ ਹੈ।  ਗੁਰਦੁਆਰਾ ਭਾਈ ਜਗਤਾ ਜੀ ਵਿਖੇ ਚਲਾਏ ਜਾ ਰਹੇ ਸਮਾਗਮਾਂ ਵਿਚ ਟਿਕਾਣਾ ਭਾਈ ਜਗਤਾ ਜੀ ਦੇ ਮਹੰਤ ਬਾਬਾ ਕਾਹਨ ਸਿੰਘ ਵਲੋਂ ਪੂਰਨ ਸਹਿਯੋਗ ਦਿੰਤਾ ਜਾ ਰਿਹਾ ਹੈ ਅਤੇ ਪ੍ਰਬੰਧਕ ਕਮੇਟੀ ਦੇ ਮੈਨੇਜਰ ਭਾਈ ਜੋਗਿੰਦਰ ਸਿੰਘ ਸਾਗਰ, ਮੁੱਖ ਗ੍ਰੰਥੀ ਬੂਟਾ ਸਿੰਘ ਅਤੇ ਭਾਈ ਸੰਤ ਸੁਬੇਗ ਸਿੰਘ ਸੇਵਾ ਸੁਸਾਇਟੀ ਦੇ ਸਮੂਹ ਮੈਂਬਰਾਂ ਅਤੇ ਹੋਰ ਸਭਾ ਸੁਸਾਇਟੀ ਮੈਂਬਰਾਂ ਵਲੋਂ ਲੰਗਰ ਤਿਆਰ ਕਰਨ ਅਤੇ ਵਰਤਾਉਣ ਦੀ ਸੇਵਾ ਆਪਣੇ ਹੱਥੀਂ ਕੀਤੀ ਜਾ ਰਹੀ ਹੈ।

Check Also

ਖ਼ਾਲਸਾ ਕਾਲਜ ਵਿਖੇ `ਰੱਖੜੀ ਪ੍ਰਦਰਸ਼ਨੀ-ਕਮ-ਸੇਲ-2026` ਦਾ ਆਯੋਜਿਤ

ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ `ਰੱਖੜੀ …

Leave a Reply