Saturday, November 7, 2026

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ’ਤੇ ਮੁਕੰਮਲ ਪਾਬੰਦੀ

ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) –    ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਬਸੰਤ ਗਰਗ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ, ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਪਿੰਡਾਂ, ਕਸਬਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ ਵਿਖਾਵਾ ਕਰਨ ’ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।

Basant Garg Dc

ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 9 ਮਾਰਚ 2017 ਤੱਕ ਲਾਗੂ ਰਹੇਗਾ। ਜਾਰੀ ਹੁਕਮ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਕੁਝ ਰਾਜਨੀਤਿਕ ਜਥੇਬੰਦੀਆਂ ਜ਼ਿਲ੍ਹਾ ਪੱਧਰ ’ਤੇ ਰੋਸ, ਧਰਨੇ ਰੈਲੀਆਂ ਅਤੇ ਮੁਜ਼ਾਹਰੇ ਕਰਨ ਦੀਆਂ ਯੋਜਨਾਵਾਂ ਬਣਾ ਰਹੀਆਂ ਹਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਉਤੇਜਿਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਸੰਪਤੀ/ਜਾਇਦਾਦ ਦਾ ਨੁਕਸਾਨ ਹੋਣ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਅਮਨ ਅਤੇ ਕਾਨੂੰਨ ਦੀ ਸਥਿਤੀ ਠੀਕ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਾਸਤੇ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।

Check Also

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …

Leave a Reply