Monday, September 14, 2026

ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਦੀ ਦੁਰਵਰਤੋਂ ਰੋਕਣ ਦੇ ਆਦੇਸ਼

Basant Garg Dc

ਅੰਮ੍ਰਿਤਸਰ,  21 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਬਸੰਤ ਗਰਗ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਲਾਉਣ ਅਤੇ ਉਸ ਦੀ ਦੁਰਵਰਤੋਂ ਕਰਨ ਅਤੇ ਇਨ੍ਹਾਂ ਦੀ ਵਿਕਰੀ ਕਰਨ ਅਤੇ ਗੱਡੀਆਂ ਵਿਚ ਕਾਲੀ ਫਿਲਮ ਦੀ ਦੁਰਵਰਤੋਂ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਇਹ ਹੁਕਮ ਉਨ੍ਹਾਂ ’ਤੇ ਲਾਗੂ ਨਹੀ ਹੋਵੇਗਾ ਜਿਨ੍ਹਾਂ ਨੂੰ ਸਰਕਾਰ ਵੱਲੋਂ ਇਹ ਬੱਤੀ ਲਗਾਉਣ ਦਾ ਅਖਤਿਅਰ ਦਿੱਤਾ ਗਿਆ ਹੋਵੇ। ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 9 ਮਾਰਚ 2017 ਤੱਕ ਲਾਗੂ ਰਹੇਗਾ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …

Leave a Reply