Friday, July 3, 2026

ਆਟੋ ਰਿਕਸ਼ਿਆਂ ’ਤੇ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ ’ਤੇ ਪਾਬੰਦੀ

ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ  ਬਸੰਤ ਗਰਗ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀ ਜਾਵੇਗਾ।

Basant garg

ਸਮੂਹ ਸਕਲੂਾਂ ਦੇ ਪਿ੍ਰੰਸੀਪਲ/ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ ’ਤੇ ਮਾਪਿਆਂ ਨੂੰ ਇਸ ਸਬੰਧੀ ਜਾਗਰੂਕ ਕਰਨਗੇ। ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 9 ਮਾਰਚ 2017 ਤੱਕ ਲਾਗੂ ਰਹੇਗਾ। ਹੁਕਮਾਂ ਵਿਚ ਕਿਹਾ ਗਿਆ ਹੈ ਇਹ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਸਕੂਲਾਂ ਨੂੰ ਜਾਣ ਵਾਲੇ ਵਾਹਨ/ਆਟੋ ਰਿਕਸ਼ਾ ਵਾਲੇ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਜਾਂਦੇ ਹਨ, ਜਿਸ ਨਾਲ ਆਵਾਜਾਈ ਸਮੱਸਿਆ ਪੈਦਾ ਹੋਣ ਤੋਂ ਇਲਾਵਾ ਹਾਦਸਿਆਂ ਦਾ ਵੀ ਖ਼ਤਰਾ ਬਣਿਆ ਰਹਿੰਦਾ ਹੈ।

Check Also

ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ

ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …

Leave a Reply