Thursday, July 2, 2026

ਜਿਲ੍ਹਾ ਚੋਣ ਅਫ਼ਸਰ ਨੇ ਹਸਤਾਖ਼ਰ ਕਰਕੇ ਕੀਤੀ ਵੋਟਰ ਪ੍ਰਣ ਮੁਹਿੰਮ ਦੀ ਸ਼ੁਰੂਆਤ

ਫਾਜ਼ਿਲਕਾ, 22 ਜਨਵਰੀ (ਵਿਨੀਤ ਅਰੋੜਾ) – ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰਾਂ ਨੂੰ ਆਪਣੀ ਵੋਟ ਦਾ ਵੱਧ ਤੋਂ ਵੱਧ ਇਸਤੇਮਾਲ ਕਰਨ ਦੇ ਮਕਸਦ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਚਲਾਏ ਜਾ ਰਹੇ ਸਵੀਪ ਪ੍ਰੋਜੈਕਟ ਤਹਿਤ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਆਉਣ ਵਾਲੇ ਲੋਕਾਂ ਨੂੰ ਵੋਟਰ ਪ੍ਰਣ ਕਰਨ ਲਈ ਹਸਤਾਖ਼ਰ ਮੁਹਿੰਮ ਚਲਾਈ ਗਈ ਹੈ।

PPN2201201706

ਇਸ ਮੁਹਿੰਮ ਦੀ ਸ਼ੁਰੂਆਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਅਤੇ ਉਨ੍ਹਾਂ ਦੇ ਨਾਲ ਜ਼ਿਲ੍ਹੇ ਵਿਚ ਨਿਯੁਕਤ ਕੀਤੇ ਗਏ ਜਨਰਲ ਅਬਜ਼ਰਵਰਾਂ ਵੀ. ਅਬਰਾਹਮ ਤੇ ਆਰ.ਪੀ ਸਿੰਘ  ਵੱਲੋਂ ਹਸਤਾਖ਼ਰ ਬੋਰਡ ’ਤੇ ਆਪਣੇ ਹਸਤਾਖ਼ਰ ਕਰਕੇ ਸ਼ੁਰੂਆਤ ਕੀਤੀ ਗਈ।ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਆਖਿਆ ਕਿ ਵੋਟਰਾਂ ਨੂੰ ਜ਼ਿਲ੍ਹੇ ਵਿਚ ਮਤਦਾਨ ਲਈ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਸਵੀਪ ਤਹਿਤ ਚਲਾਈਆਂ ਜਾ ਰਹੀਆਂ ਹਨ।

PPN2201201707

ਉਨ੍ਹਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਗਾਮੀ 4 ਫਰਵਰੀ 2017 ਨੂੰ ਵਿਧਾਨ ਸਭਾ ਚੋਣਾਂ ਵਿਚ ਵੱਧ ਚੜ ਕੇ ਮਤਦਾਨ ਕਰਨ ਅਤੇ ਬਿਨ੍ਹਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਨਿਰਪੱਖ ਹੋ ਕੇ ਆਪਣੀ ਵੋਟ ਦਾ ਇਸਤੇਮਾਲ ਕਰਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ …

Leave a Reply