Wednesday, July 1, 2026

ਪੱਟੀ ਸ਼ਹਿਰ ਵਿਖੇ ਸਾਬਕਾ ਕੌਂਸਲਰ ਪ੍ਰਤਾਪ ਸਿੰਘ ਸਰਾਫ ਹੋਏ ਕਾਂਗਰਸ ਵਿੱਚ ਸ਼ਾਮਲ

ਪੱਟੀ, 21 ਜਨਵਰੀ (ਅਵਤਾਰ ਸਿੰਘ  ਢਿਲੋਂ) – ਵਿਧਾਨ ਸਭਾ ਹਲਕਾ ਪੱਟੀ ਤੋਂ ਕਾਂਗਰਸ ਦੇ ਉਮੀਦਵਾਰ ਹਰਮਿੰਦਰ ਸਿੰਘ ਗਿੱਲ ਦੀ ਚੋਣ ਮੁਹਿੰਮ ਉਸ ਵਕਤ ਸਿਖਰਾਂ ’ਤੇ ਪਹੁੰਚ ਗਈ ਜਦੋਂ ਪੱਟੀ ਸ਼ਹਿਰ ਦੇ ਸਾਬਕਾ ਕੌਂਸਲਰ ਪ੍ਰਤਾਪ ਸਿੰਘ ਸਰਾਫ ਸ਼ੋ੍ਰਮਣੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ।

PPN2201201722

ਹਰਮਿੰਦਰ ਸਿੰਘ ਗਿੱਲ ਨੇ ਉਨ੍ਹਾਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਪਾਰਟੀ ਵਿਚ ਉਨ੍ਹਾਂ ਦਾ ਪੂਰਾ ਬਣਦਾ ਮਾਣ ਸਤਿਕਾਰ ਕੀਤਾ ਜਾਵੇਗਾ।ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੀਆਂ ਗਲਤ ਨੀਤੀਆਂ ਤੋਂ ਸਤਾਏ ਹੋਏ ਲੋਕਾਂ ਅੰਦਰ ਜਿੱਥੇ ਅਕਾਲੀ ਦਲ ਪ੍ਰਤੀ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ, ਉਥੇ ਇਹ ਗੁੱਸਾ ਲੋਕ 4 ਫਰਵਰੀ ਨੂੰ ਕਾਂਗਰਸ ਦੇ ਚੋਣ ਨਿਸ਼ਾਨ ਪੰਜੇ ਦਾ ਬਟਨ ਦਬਾਅ ਕੇ ਕੱਢਣਗੇ ਅਤੇ ਸੂਬੇ ਵਿਚ ਕਾਂਗਰਸ ਦੀ ਲੋਕ ਪੱਖੀ ਸਰਕਾਰ ਬਣਾਉਣਗੇ।ਗਿੱਲ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਸਰਕਾਰ ਬਣਦਿਆਂ ਸਾਰ ਹੀ ਜਿੱਥੇ ਨਸ਼ਿਆਂ ਦਾ ਮੁਕੰਮਲ ਖਾਤਮਾ ਕੀਤਾ ਜਾਵੇਗਾ ਉਥੇ ‘ਹਰੇਕ ਘਰ ਵਿਚ ਇੱਕ ਪੱਕੀ ਨੌਕਰੀ’ ਦੇ ਵਾਅਦੇ ਅਨੁਸਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ ਤਾਂ ਜੋ ਪੰਜਾਬ ਵਿਚੋਂ ਬੇਰੁਜ਼ਗਾਰੀ ਦਾ ਕੋਹੜ ਵੀ ਖਤਮ ਹੋ ਸਕੇ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply