Wednesday, July 1, 2026

ਸ੍ਰੀ ਗੁਰੂ ਹਰਕ੍ਰਿਸ਼ਨ ਜੀ. ਟੀ. ਰੋਡ ਸਕੂਲ ਵਿਖੇ ਵੋਟਰ ਜਾਗਰੂਕਤਾ ਪ੍ਰੋਗਾਰਮ ਕਰਵਾਇਆ

ਅੰਮ੍ਰਿਤਸਰ, 22 ਜਨਵਰੀ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਸਲਵਿੰਦਰ ਸਿੰਘ ਜਿਲ੍ਹਾ ਸਿਖਿਆ ਅਫਸ਼ਰ (ਐ. ਸਿਖਿਆ) ਦੇ ਦਿਸ਼ਾ ਨਿਰਦੇਸ਼ਾਂ ਹੇਠ ਸਵੀਪ ਮੁਹਿੰਮ ਤਹਿਤ ਵੋਟਰਾਂ ਨੂੰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

PPN2201201727

ਇਸ ਪ੍ਰੋਗਰਾਮ ਦੌਰਾਨ ਕਰਵਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ ਵਿੱਚ ਨੌਵੀਂ ਤੇ ਦੱਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ, ਵੋਟ ਪਾਉਣ ਪ੍ਰਤੀ ਜਾਗਰੂਕ ਕਰਨ ਲਈ ਇੱਕ ਪ੍ਰਦਰਸ਼ਨੀ ਲਗਾਈ ਗਈ ਅਤੇ ਵਿਦਿਆਰਥੀਆਂ ਦਰਮਿਆਨ ਸੱਦਾ ਪੱਤਰ ਬਣਾਉਣ ਦੇ ਮੁਕਾਬਲੇ ਵੀ ਹੋਏ।ਅੱਠਵੀਂ ਅਤੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਵੋਟ ਜਾਗਰੁਕਤਾ ਰੈਲੀ ਦਾ ਵੀ ਆਯੋਜਨ ਕੀਤਾ ਗਿਆ।ਸਕੂਲ ਦੇ ਪਿ੍ਰੰਸੀਪਲ ਤੇ ਡਾਇਰੈਕਟਰ ਸਿਖਿਆ ਡਾ: ਧਰਮਵੀਰ ਸਿੰਘ ਨੇ ਕਿਹਾ ਕਿ ਕਰਵਾਈਆਂ ਗਈਆਂ ਇਹਨਾਂ ਗਤੀਵਿਧੀਆਂ ਦਾ ਉਦੇਸ਼ ਵਿਦਿਆਰਥੀਆਂ ਰਾਹੀਂ ਉਨਾਂ ਦੇ ਮਾਤਾ-ਪਿਤਾ ਅਤੇ ਵੱਡੇ ਭੈਣ ਭਰਾਵਾਂ ਨੂੰ ਵੋਟ ਦੇ ਇਸਤੇਮਾਲ ਲਈ ਪ੍ਰੇਰਿਤ ਕਰਨਾ ਸੀ ।ਉਨਾਂ ਨੇ ਵੋਟ ਦੇ ਅਧਿਕਾਰ ‘ਤੇ ਵੀ ਚਾਨਣਾ ਪਾਇਆ।ਇਸ ਸਮੇਂ ਸਕੂਲ ਦੇ ਸੀਨੀਅਰ ਵਿੰਗ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ, ਅਧਿਆਪਕ ਅਤੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਇਹਨਾਂ ਗਤੀਵਿਧੀਆਂ ਵਿੱਚ ਭਾਗ ਲਿਆ ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply