Friday, October 2, 2026

ਸੱਤਾ ਸੰਭਾਲਣ ‘ਤੇ ਬੇਅਦਬੀ ਦੇ ਦੋਸ਼ੀਆਂ ਤੇ ਨਸ਼ੇ ਦੇ ਸੌਦਾਗਰਾਂ ਨੂੰ ਜੇਲ੍ਹੀਂ ਸੁੱਟਾਂਗੇ – ਉਪਕਾਰ ਸੰਧੂ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਉਪਕਾਰ ਸਿੰਘ ਸੰਧੂ ਨੇ ਭ੍ਰਿਸ਼ਟਾਚਾਰ ਨਾਲ ਲੱਥਪੱਥ ਅਕਾਲੀ-ਭਾਜਪਾ ਦੀ ਲੋਟੁ ਸਰਕਾਰ ਨੂੰ ਚੱਲਦਾ ਕਰ ਕੇ ਸੂਬੇ ਵਿੱਚ ਬਦਲਾਅ ਲਿਆਉਣ ਲਈ ਆਮ ਆਦਮੀ ਪਾਰਟੀ ਦੀ ਪ੍ਰਤੀਬੱਧਤਾ ਪ੍ਰਗਟ ਕਰਦਿਆਂ ਹਲਕੇ ਦੇ ਵੋਟਰਾਂ ਨੂੰ ਆਪ ਦੇ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।

PPN2201201728

ਵਿਧਾਨ ਸਭਾ ਹਲਕਾ ਅਟਾਰੀ ਅਧੀਨ ਪੈਂਦੇ ਪਿੰਡ ਪੰਡੋਰੀ ਵੜੈਚ ਵਿਖੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸੰਧੂ ਨੇ ‘ਤਖਤ ਬਦਲ ਦਿਓ ਤਾਜ਼ ਬਦਲ ਦਿਓ, ਨਸ਼ੇ ਵੇਚਣ ਵਾਲਿਆਂ ਦਾ ਰਾਜ ਬਦਲ ਦਿਓ‘ ਦਾ ਨਾਅਰਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਸਮੇਂ ਅਨੇਕਾਂ ਵਾਰ ਸਾਹਿਬ ਸ੍ਰੀ ਗੁਰੁ ਗ੍ਰੰਥ ਸਾਹਿਬ ਦੀ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਕਾਬੂ ਕਰਨ ਵਿੱਚ ਅਸਫਲ ਰਹੀ ਹੈ।ਇਸ ਲਈ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੂੰ ਚੱਲਦਿਆਂ ਕਰਨ ਉਪਰੰਤ ਪੰਜਾਬ ਵਿੱਚ ਪਹਿਲੀ ਵਾਰ ਹੋਂਦ ਵਿੱਚ ਆਈ ਆਮ ਆਦਮੀ ਪਾਰਟੀ ਸਤਾ ਸੰਭਾਲਣ ਤੋਂ ਬਾਅਦ ਪਹਿਲਾ ਕਾਰਜ ਗੁਰੁ ਗ੍ਰੰਥ ਸਾਹਿਬ ਦੇ ਦੋਸ਼ੀਆਂ, ਨਸ਼ੇ ਦੇ ਸੋਦਾਗਰ ਅਤੇ ਪੰਜਾਬ ਨੂੰ ਸਿਓਂਕ ਵਾਂਗ ਖਾ ਜਾਣ ਵਾਲੇ ਲੀਡਰਾਂ ਨੂੰ ਜੇਲ੍ਹਾਂ ਵਿੱਚ ਸੁੱਟਣ ਦਾ ਹੋੇਵੇਗਾ।
ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਚੋਣ ਮੈਨੀਫੈਸਟੋ ਵਿੱਚ ਕੀਤੇ ਗਏ ਵਾਅਦਿਆਂ ਨੂੰ ਹਕੀਕੀ ਜ਼ਾਮਾ ਪਹਿਣਾਇਆ ਜਾਵੇਗਾ ਅਤੇ ਨਸ਼ੇ ਦੀ ਦਲਦਲ ‘ਚ ਫੱਸ ਚੁੱਕੀ ਪੰਜਾਬ ਦੀ ਜਵਾਨੀ ਲਈ ਰੋਜ਼ਗਾਰ ਦੇ ਸਾਧਨ ਪੈਦਾ ਕੀਤੇ ਜਾਣਗੇ।ਇਸ ਸਮੇਂ ਵਿਧਾਨ ਸਭਾ ਹਲਕਾ ਅਟਾਰੀ ਦੇ ਉਮੀਦਵਾਰ ਜਸਵਿੰਦਰ ਸਿੰਘ ਜਹਾਂਗੀਰ ਸਵਾਲ ਕੀਤਾ ਕਿ  ਪੰਥਕ ਹੋਣ ਦਾ ਦਾਅਵਾ ਕਰਨ ਵਾਲੀ ਅਕਾਲੀ ਪਾਰਟੀ ਸੂਬੇ ਵਿੱਚ ਨਸ਼ਿਆਂ ਦਾ ਦਰਿਆ ਤਾਂ ਆਪ ਵਗਾ ਰਹੀ ਹੈ ਉਹ ਪੰਜਾਬ ਨੂੰ ਨਸ਼ਾ ਮੁੱਕਤ ਕਿਵੇਂ ਕਰੇਗੀ? ਇਸ ਮੌਕੇ ਪਾਰਟੀ ਦੇ ਉਪ ਪ੍ਰਧਾਨ ਜਸਕਰਨ ਸਿੰਘ ਬਦੇਸ਼ਾ, ਸਰੋਵਰ ਸਿੰਘ, ਡਾ: ਪਰਮਿੰਦਰ ਸਿੰਘ ਪੰਡੋਰੀ ਆਦਿ ਵੀਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply