Wednesday, July 1, 2026

ਸਰਪੰਚ ਸਾਰਜ ਸਿੰਘ ਤੇ ਸਾਬਕਾ ਸਰਪੰਚ ਕਾਬਲ ਸਿੰਘ ਦਾਸੂਵਾਲ ਨੇ ਸਾਥੀਆ ਸਮੇਤ ਕੀਤੀ ਕਾਗਰਸ `ਚ ਘਰ ਵਾਪਸੀ

ਅਲਗੋਕੋਠੀ, 23 ਜਨਵਰੀ (ਹਰਦਿਆਲ ਸਿੰਘ ਭੈਣੀ , ਦਲਜਿੰਦਰ ਸਿੰਘ)  ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਦਾਸੂਵਾਲ ਦੇ ਸਰਪੰਚ ਸਾਰਜ ਸਿੰਘ ਅਤੇ ਸਾਬਕਾ ਸਰਪੰਚ ਕਾਬਲ ਸਿੰਘ ਆਪਣੇ ਸਾਥੀਆ ਸਮੇਤ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਵਿੱਚ ਘਰ ਵਾਪਸ ਹੋਏ।

PPN2301201701

ਇਸ ਸਮੇਂ ਸੁਖਪਾਲ ਸਿੰਘ ਭੁੱਲਰ ਨੇ ਕਿਹਾ ਕਿ ਸਰਪੰਚ ਸਾਰਜ ਸਿੰਘ ਅਤੇ ਸਾਬਕਾ ਸਰਪੰਚ ਕਾਬਲ ਸਿੰਘ ਦੇ ਉਹ ਧੰਨਵਾਦੀ ਹਨ, ਜਿਨਾਂ ਨੇ ਉਨਾਂ ਦੀ ਚੋਣ ਮੁਹਿੰਮ ਨੂੰ ਅੱਗੇ ਵਧਾਉਦੇ ਹੋਏ ਸਾਰੇ ਗੁੱਸੇ ਗਿਲੇ ਛਡ ਕੇ ਘਰ ਵਾਪਸੀ ਕੀਤੀ ਹੈ ।ਉਨ੍ਹਾ ਕਿਹਾ ਕਿ ਦਾਸੂਵਾਲ ਪਰਿਵਾਰ ਦੀ ਘਰ ਵਾਪਸੀ ਨਾਲ ਕਾਂਗਰਸ ਪਾਰਟੀ ਹਲਕਾ ਖੇਮਕਰਨ ਵਿੱਚ ਹੋਰ ਮਜਬੂਤ ਹੋਵੇਗੀ । ਉਨ੍ਹਾ ਕਿਹਾ ਕਿ 10 ਸਾਲਾਂ ਤੱਕ ਲੋਕਾਂ ਨੂੰ ਲੁੱਟਣ ਅਤੇ ਕੁੱਟਣ ਵਾਲੀ ਬਾਦਲ ਸਰਕਾਰ ਹੁਣ ਵਿਕਾਸ ਦੇ ਦਾਅਵੇ ਕਰ ਰਹੀ ਹੈ, ਪਰ ਇਸ ਵਾਰ ਲੋਕ ਇਹਨਾਂ ਦੇ ਝੂਠੇ ਵਾਅਦਿਆਂ ਵਿਚ ਆਉਣ ਵਾਲੇ ਨਹੀਂ, ਕਿਉਂਕਿ ਸਰਕਾਰ ਨੇ ਹਰੇਕ ਵਰਗ ਦੇ ਖਿਲਾਫ ਹੀ ਫੈਸਲੇ ਲਏ ਹਨ ਅਤੇ ਸਰਕਾਰੀ ਖਜਾਨੇ ਨੂੰ ਆਪਣੇ ਨਿੱਜੀ ਸਵਾਰਥਾਂ ਲਈ ਚੂਨਾ ਲਗਾਇਆ ਹੈ। ਜਿਸ ਦੇ ਚਲਦਿਆਂ ਕਰਮਚਾਰੀਆਂ ਨੂੰ ਕਈ-ਕਈ ਮਹੀਨਿਆਂ ਦੀਆਂ ਤਨਖਾਹਾਂ ਨਾ ਮਿਲਣ ਕਾਰਨ ਉਨਾਂ ਨੂੰ ਆਪਣੇ ਪਰਿਵਾਰਾਂ ਨੂੰ ਚਲਾਉਣਾ ਮੁਸ਼ਕਿਲ ਹੋ ਗਿਆ ਸੀ।ਭੁੱਲਰ ਨੇ ਕਿਹਾ ਕਿ ਬਾਦਲ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਹਰੇਕ ਵਰਗ ਦੇ ਜੀਵਨ ਪੱਧਰ ਵਿਚ ਗਿਰਾਵਟ ਆਈ ਹੈ, ਖਾਸ ਤੌਰ `ਤੇ ਕਿਸਾਨ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਹੋ ਰਹੇ ਹਨ ਅਤੇ ਛੋਟਾ ਕਾਰੋਬਾਰ ਤਬਾਹ ਹੋ ਕੇ ਰਹਿ ਗਿਆ ਹੈ।ਪੰਜਾਬ ਵਿਚ ਉਦਯੋਗ ਦੀ ਕਮੀ ਦੇ ਚਲਦਿਆਂ ਬੇਰੁਜ਼ਗਾਰੀ ਆਪਣੀ ਚਰਮ ਸੀਮਾ ਪਾਰ ਕਰ ਚੁੱਕੀ ਹੈ।ਬੇਰੁਜ਼ਗਾਰੀ ਦਾ ਸ਼ਿਕਾਰ ਹੋਏ ਨੌਜਵਾਨ ਭਟਕ ਕੇ ਗਲਤ ਰਾਹਾਂ `ਤੇ ਪੈ ਗਏ ਹਨ।ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਵੱਲੋਂ ਸਰਕਾਰ ਬਣਨ ਤੋਂ ਪਹਿਲਾਂ ਹੀ ਸਾਰੇ ਵਰਗ ਲਈ ਯੋਜਨਾਵਾਂ ਤਿਆਰ ਕਰ ਲਈਆਂ ਹਨ।ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਹਾਜਰ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply