Tuesday, November 24, 2026

ਆਪ ਨੂੰ ਕਰਾਰਾ ਝਟਕਾ ਬੁੱਧੀਜੀਵੀ ਸੈਲ ਦੇ ਗੁਰਿੰਦਰ ਸਿੰਘ ਜੌਹਲ ਕਾਂਗਰਸ ’ਚ ਸ਼ਾਮਲ

ਅੰਮ੍ਰਿਤਸਰ, 23 ਜਨਵਰੀ (ਜਗਦੀਪ ਸਿੰਘ ਸੱਗੂ)- ਆਮ ਆਦਮੀ ਪਾਰਟੀ ਨੂੰ ਉਸ ਸਮੇਂ ਕਰਾਰਾ ਝਟਕਾ ਲੱਗਾ ਜਦ ਪਾਰਟੀ ਦੇ ਸ਼ੋਸ਼ਲ ਮੀਡੀਆ ਦੇ ਇੰਚਾਰਜ  ਅਤੇ ਬੁੱਧੀਜੀਵੀ ਸੈਲ ਦੇ ਸਰਗਰਮ ਕਾਰਕੁਨ ਅਤੇ ਪਾਰਟੀ ਦੇ ਬੁਲਾਰੇ ਗੁਰਿੰਦਰ ਸਿੰਘ ਜੌਹਲ ਅੱਜ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿਚ ਸ਼ਾਮਲ ਹੋ ਗਏ। PPN2301201705ਕਾਂਗਰਸ ਪਾਰਟੀ ਵਿਚ ਆਉਣ ’ਤੇ ਲੋਕ ਸਭਾ ਹਲਕਾ ਅੰਮ੍ਰਿਤਸਰ ਤੋ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਅਤੇ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਕਾਂਗਰਸ ਦੇ ਉਮੀਦਵਾਰ ਹਰਪ੍ਰਤਾਪ ਸਿੰਘ ਅਜਨਾਲਾ ਨੇ ਉਨ੍ਹਾਂ ਦਾ ਸੁਆਗਤ ਕੀਤਾ। ਇਸ ਮੌਕੇ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੋਹਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਰਿਮੋਟ ਅਕਾਲੀ ਦਲ ਦੇ ਹੱਥਾਂ ਵਿਚ ਹੈ।ਇਹ ਆਪਣੇ ਮਿਸ਼ਨ ਤੋਂ ਭਟਕ ਚੁੱਕੀ ਹੈ।ਇਹ ਪਾਰਟੀ ਆਰ.ਐਸ.ਐਸ ਦੀ ਇਕ ਸ਼ਾਖਾ ਹੈ, ਜਿਸ ਕੋਲ ਪੰਜਾਬ ਦੇ ਪ੍ਰਤੀ ਕੋਈ ਠੋਸ ਪ੍ਰੋਗਰਾਮ ਨਹੀਂ ਹੈ ਤੇ ਨਾ ਹੀ ਇਸ ਪਾਰਟੀ ਕੋਲ ਅਜਿਹਾ ਕੋਈ ਲੀਡਰ ਹੈ ਜੋ ਪੰਜਾਬ ਦੀ ਅਗਵਾਈ  ਕਰ ਸਕੇ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …

Leave a Reply