ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ)-ਭਾਰਤੀ ਜਨਤਾ ਪਾਰਟੀ ਤੇ ਅਕਾਲੀ ਦਲ ਦੇ ਸਾਂਝੇ ਲੋਕ ਸਭਾ ਹਲਕਾ ਅੰਮ੍ਰਿਤਸਰ ਜ਼ਿਮਨੀ ਚੋਣ ਦੇ ਉਮੀਦਵਾਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਆਪਣੇ ਵੱਖ-ਵੱਖ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ-ਅਕਾਲੀ ਗਠਜੋੜ ਵਿਕਾਸ ਨੂੰ ਤਰਜੀਹ ਦੇਣ ਵਾਲੀ ਲੋਕ ਹਮਾਇਤੀ ਸਰਕਾਰ ਹੈ। ਜਿਸਦੀ ਤਾਜਾ ਮਿਸਾਲ ਗਠਜੋੜ ਸਰਕਾਰ ਦੁਆਰਾ ਕਰਵਾਇਆ ਗਿਆ ਸੂਬਾ ਵਿਸ਼ਾਲ ਵਿਕਾਸ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਪਛੜੇ ਹੋਏ ਪੇਂਡੂ ਖੇਤਰਾਂ ਨੂੰ ਸ਼ਹਿਰ ਵਰਗੀਆਂ ਸੁੱਖ-ਸਹੂਲਤਾਂ ਮੁਹੱਈਆ ਕਰਵਾਉਣ ਅਤੇ ਵਿਕਾਸ ਪੱਖੋਂ ਹੋਰ ਖੂਬਸੂਰਤ ਬਣਾਉਣ ਲਈ ਅਨੇਕਾਂ ਸਕੀਮਾਂ ਅਤੇ ਕਾਨੂੰਨਾਂ ਨੂੰ ਲਾਗੂ ਕਰਵਾਇਆ ਜਾ ਰਿਹਾ ਹੈ ਤਾਂ ਜੋ ਹਰੇਕ ਇਨਸਾਨ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋ ਸਕੇ ਅਤੇ ਦੇਸ਼ ਦੀ ਉੱਨਤੀ ਤੇ ਵਿਕਾਸ ’ਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾ ਸਕੇ।
ਛੀਨਾ ਜੋ ਕਿ ਪਿੰਡ ਰਾਜਾਸਾਂਸੀ, ਉਦੋਕੇ, ਹਲਕਾ ਮਜੀਠਾ ਆਦਿ ਇਲਾਕਿਆਂ ’ਚ ਚੋਣ ਜਲਸਿਆਂ ਨੂੰ ਸੰਬੋਧਨ ਕਰ ਰਹੇ ਹਨ, ਨੇ ਕਿਹਾ ਕਿ ਜਦੋਂ ਦੀ ਅਕਾਲੀ-ਭਾਜਪਾ ਗਠਜੋੜ ਦੀ ਮੋਦੀ ਸਰਕਾਰ ਸੱਤਾ ’ਚ ਆਈ ਹੈ, ਉਦੋਂ ਤੋਂ ਹੀ ਸੂਬੇ ਦਾ ਚਹੁਪੱਖੀ ਵਿਕਾਸ ਸਿਖ਼ਰਾਂ ’ਤੇ ਹੈ।ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜੋ ਕਿ ਗੁਰੂ ਨਗਰੀ ’ਚ ਐਮ. ਪੀ ਵਜੋਂ ਜੇਤੂ ਰਹੇ ਹਨ, ਨੇ ਜਿੱਤਣ ਉਪਰੰਤ ਲੋਕਾਂ ਦਾ ਧੰਨਵਾਦ ਕੀ ਕਰਨਾ, ਉਨ੍ਹਾਂ ਦੀਆਂ ਦੁੱਖ-ਤਕਲੀਫ਼ਾਂ ਅਤੇ ਵਿਕਾਸ ਲਈ ਲੋਕਹਿੱਤੂ ਅਵਾਜ਼ ਵੀ ਬੁਲੰਦ ਨਹੀਂ ਕਰ ਸਕੇ।ਪਰ ਇਸੇ ਬਾਵਜੂਦ ਗੁਰੂ ਨਗਰੀ ਨਾਲ ਮੋਹ ਰੱਖਣ ਵਾਲੇ ਦੇਸ਼ ਦੇ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਨੇ ਸੂਬੇ ਦੇ ਵਿਕਾਸ ਅਤੇ ਜਨਤਾ ਨੂੰ ਹਰੇਕ ਪੱਖੋਂ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਦਿਵਾਉਣ ਲਈ ਵੱਧ ਤੋਂ ਵੱਧ ਗ੍ਰਾਂਟਾਂ ਪ੍ਰਦਾਨ ਕਰਦਿਆਂ ਖ਼ਜ਼ਾਨੇ ਦੇ ਦੁਆਰ ਨੂੰ ਖੋਲ੍ਹਿਆ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media