ਫਾਜ਼ਿਲਕਾ, 23 ਜਨਵਰੀ (ਪੰਜਾਬ ਪੋਸਟ – ਵਿਨੀਤ ਅਰੋੜਾ) – ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਨੂੰ ਆਪਣੇ ਮਨਪਸੰਦ ਦੇ ਉਮੀਦਵਾਰ ਨੂੰ ਪਾਈ ਹੋਈ ਵੋਟ ਸਬੰਧੀ ਜਾਣਕਾਰੀ ਦੇਣ ਲਈ ਇਲੈਕਟਰੋਨਿਕ ਵੋਟਿੰਗ ਮਸ਼ੀਨਾਂ ਦੇ ਨਾਲ ਵੀ.ਵੀ.ਪੀ.ਏ.ਟੀ ( ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟਰੇਲ ) ਅਤੇ ਵੀ.ਐਸ.ਡੀ.ਯੂ. ਮਸ਼ੀਨਾਂ ਵੀ ਲਗਾਈਆਂ ਜਾਣਗੀਆਂ।
ਇਹ ਮਸ਼ੀਨਾਂ ਫਾਜ਼ਿਲਕਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ 79-ਜਲਾਲਾਬਾਦ ਅਤੇ 80- ਫਾਜ਼ਿਲਕਾ ਦੇ ਹਰੇਕ ਬੂਥ ’ਤੇ ਲਗਾਈਆਂ ਜਾਣਗੀਆਂ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦਿੱਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਵੀ.ਵੀ.ਪੀ.ਏ ਟੀ ਮਸ਼ੀਨਾਂ ਨਾਲ ਵੋਟਰ 7 ਸੈਕਿੰਡਾਂ ਤੱਕ ਉਮੀਦਵਾਰ ਨੂੰ ਪਾਈ ਹੋਈ ਵੋਟ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕੇਗਾ। ਉਨ੍ਹਾਂ ਦੱਸਿਆ ਕਿ ਇਸ ਨਾਲ ਵੋਟਰ ਨੂੰ ਇਹ ਪਤਾ ਲੱਗ ਸਕੇਗਾ ਕਿ ਉਸ ਨੇ ਜਿਸ ਉਮੀਦਵਾਰ ਨੂੰ ਵੋਟ ਪੋਲ ਕੀਤੀ ਹੈ ਕੀ ਉਸਦੀ ਵੋਟ ਉਸ ਉਮੀਦਵਾਰ ਨੂੰ ਪੈ ਗਈ ਹੈ।ਉਨ੍ਹਾਂ ਦੋਵੇਂ ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ ਕੀਤੀ ਹੈ ਕਿ ਸ਼ਹਿਰਾਂ ਅਤੇ ਪਿੰਡਾਂ ਵਿਚ ਲੋਕਾਂ ਨੂੰ ਵੱਧ ਤੋਂ ਵੱਧ ਵੀ.ਵੀ.ਪੀ.ਏ.ਟੀ ਮਸ਼ੀਨਾਂ ਬਾਰੇ ਜਾਗਰੂਕ ਕਰਨ ਤਾਂ ਕਿ ਲੋਕਾਂ ਨੂੰ ਇਸ ਸਬੰਧੀ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਇਸ ਮੌਕੇ ਸਹਾਇਕ ਕਮਿਸ਼ਨਰ ਜਗਦੀਪ ਸਹਿਗਲ, ਜਿਲ੍ਹਾ ਸਿੱਖਿਆ ਅਫਸਰ (ਸਕੈਡਰੀ) ਪ੍ਰਗਟ ਸਿੰਘ ਬਰਾੜ ਵੀ ਮੌਜੂਦ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media