Wednesday, October 7, 2026

ਐਕਸਾਈਜ਼ ਤੇ ਕਰ ਆਬਕਾਰੀ ਵਿਭਾਗ ਵੱਲੋਂ 41 ਹਜ਼ਾਰ ਲੀਟਰ ਲਾਹਣ ਬਰਾਮਦ

ਫਾਜ਼ਿਲਕਾ, 23 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਈਸ਼ਾ ਕਾਲੀਆ ਦੀਆਂ ਹਦਾਇਤਾਂ ’ਤੇ ਅਮਲ ਕਰਦਿਆਂ ਐਕਸਾਈਜ਼ ਅਤੇ ਕਰ ਆਬਕਾਰੀ ਵਿਭਾਗ ਦੀ ਟੀਮ ਵੱਲੋਂ 41 ਹਜ਼ਾਰ ਲੀਟਰ ਲਾਹਣ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ। PPN2301201720
ਇਸ ਮੌਕੇ ਜਾਣਕਾਰੀ ਦਿੰਦਿਆਂ ਈ.ਟੀ.ਓ ਰਜਿੰਦਰ ਤਨਵਰ ਨੇ ਦੱਸਿਆ ਕਿ ਅੱਜ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡ ਚੰਨਣ ਖੇੜਾ ਦੇ ਕੋਲੋਂ ਲੰਘਦੀ ਨਹਿਰ ’ਤੇ ਵਿਭਾਗ ਦੀ ਟੀਮ ਵੱਲੋਂ ਗੁਪਤ ਸੂਚਨਾਂ ਮਿਲਣ ’ਤੇ ਛਾਪੇਮਾਰੀ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਟੀਮ ਵੱਲੋਂ ਜਦੋਂ ਨਹਿਰ ਦੇ ਨਾਲ ਛਾਪੇਮਾਰੀ ਕੀਤੀ ਤਾਂ ਉੱਥੋਂ ਟੀਮ ਨੂੰ 41 ਹਜ਼ਾਰ ਲੀਟਰ ਲਾਹਣ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਇਹ ਲਾਹਣ ਨੂੰ ਧਰਤੀ ਹੇਠਾਂ ਟੋਏ ਪੁੱਟ ਕੇ ਪਾਲੀਥੀਨ ਵਿਚ ਰੱਖਿਆ ਹੋਇਆ ਸੀ। ਜਿਸ ਨੂੰ ਪੁਲਿਸ ਅਤੇ ਆਬਕਾਰੀ ਟੀਮ ਦੇ ਅਧਿਕਾਰੀਆਂ ਨੇ ਨਸ਼ਟ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਟੀਮ ਵਿਚ ਈਟੀਓ ਰਵਿੰਦਰ ਮੋਹਨ ਸ਼ਰਮਾ ਨੋਡਲ ਅਫ਼ਸਰ ਬੱਲੂਆਣਾ, ਨੋਡਲ ਅਫ਼ਸਰ ਅਬੋਹਰ ਸ਼੍ਰੀ ਇੰਦਰ ਸਿੰਘ ਦੀ ਟੀਮ ਦੇ ਨਾਲ ਸਦਰ ਥਾਣਾ ਅਬੋਹਰ ਦੀ ਪੁਲਿਸ ਸ਼ਾਮਲ ਸੀ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply